ਲੁਧਿਆਣਾ (ਰਾਮ): ਵਿਦੇਸ਼ ਭੇਜਣ ਦੇ ਨਾਂ ’ਤੇ ਇਕ ਨੌਜਵਾਨ ਨਾਲ ਠੱਗੀ ਮਾਰਨ ਦੇ ਦੋਸ਼ ’ਚ ਸਦਰ ਥਾਣਾ ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ। ਮੁਲਜ਼ਮ ਦੀ ਪਛਾਣ ਸ਼ੌਂਕੀ ਵਾਸੀ ਪਿੰਡ ਰੁੜਕਾ ਜਲੰਧਰ ਵਜੋਂ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਸਦਰ ਥਾਣਾ ਪੁਲਸ ਨੇ ਮੁਲਜ਼ਮ ਵਿਰੁੱਧ ਧੋਖਾਦੇਹੀ ਅਤੇ ਜਾਅਲਸਾਜ਼ੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਸ਼ਿਕਾਇਤਕਰਤਾ ਪਿਆਰਾ ਸਿੰਘ ਵਾਸੀ ਬਾਬਾ ਨੰਦ ਸਿੰਘ ਨਗਰ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਪੁੱਤਰ ਮਨਪ੍ਰੀਤ ਨੂੰ ਇੰਗਲੈਂਡ ਭੇਜਣ ਲਈ 10 ਲੱਖ 50 ਹਜ਼ਾਰ ਰੁਪਏ ਦੀ ਰਕਮ ਲਈ। ਮੁਲਜ਼ਮ ਨੇ ਝੂਠੇ ਦਸਤਾਵੇਜ਼ ਤਿਆਰ ਕੀਤੇ ਅਤੇ ਮਨਪ੍ਰੀਤ ਨੂੰ ਇੰਗਲੈਂਡ ਭੇਜ ਦਿੱਤਾ ਪਰ ਜਦੋਂ ਗਲਤ ਦਸਤਾਵੇਜ਼ ਮਿਲੇ ਤਾਂ ਉਥੋਂ ਦੀ ਏਜੰਸੀ ਨੇ ਉਸ ਨੂੰ ਡਿਪੋਰਟ ਕਰ ਦਿੱਤਾ।
ਜਲਦ ਪੂਰੀ ਹੋਵੇਗੀ ਕਾਰੋਬਾਰੀਆਂ ਦੀ 40 ਸਾਲ ਪੁਰਾਣੀ ਮੰਗ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੀਤਾ ਐਲਾਨ
NEXT STORY