ਤਰਨਤਾਰਨ (ਰਮਨ)- ਪੰਜਾਬ ਹੋਮਗਾਰਡ ਦੇ ਜਵਾਨ ਵਲੋਂ ਪੰਜਾਬ ਪੁਲਸ ਦੀ ਵਰਦੀ ਅਤੇ ਜਾਅਲੀ ਸ਼ਨਾਖਤੀ ਕਾਰਡ ਬਣਾ ਕੇ ਪੁਲਸ ਵਿਭਾਗ ਨਾਲ ਜਾਲਸਾਜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁਲਜ਼ਮ ਦੀ ਪਤਨੀ ਦੇ ਬਿਆਨਾਂ ’ਤੇ ਥਾਣਾ ਸਿਟੀ ਤਰਨਤਾਰਨ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ
ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਗੁਰਬਚਨ ਸਿੰਘ ਹਾਲ ਵਾਸੀ ਦਸਮੇਸ਼ ਕਾਲੋਨੀ ਤਰਨਤਾਰਨ ਨੇ ਬਟਾਲੀਅਨ ਕਮਾਂਡਰ ਨੰਬਰ-4 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਪੰਜਾਬ ਹੋਮ ਗਾਰਡ ਵਿਚ ਤਾਇਨਾਤ ਹੈ, ਜਿਸ ਨੇ ਕਰੀਬ 17 ਸਾਲ ਪਹਿਲਾਂ ਉਸ ਨਾਲ ਦੱਸਦੇ ਹੋਏ ਵਿਆਹ ਕਰਵਾਇਆ ਸੀ ਕਿ ਉਹ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਹੈ ਪ੍ਰੰਤੂ ਉਸ ਦੀ ਪਤਨੀ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਸ ਦੇ ਪਤੀ ਗੁਰਬਚਨ ਸਿੰਘ ਨੇ ਪੰਜਾਬ ਪੁਲਸ ਦਾ ਜਾਅਲੀ ਸ਼ਨਾਖਤੀ ਕਾਰਡ ਅਤੇ ਨਕਲੀ ਵਰਦੀ ਦੀ ਵਰਤੋਂ ਕਰਦੇ ਹੋਏ ਪੰਜਾਬ ਪੁਲਸ ਵਿਭਾਗ ਨਾਲ ਜਾਲਸਾਜੀ ਕੀਤੀ ਹੈ।
ਇਹ ਵੀ ਪੜ੍ਹੋ- ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ
ਮਨਜੀਤ ਕੌਰ ਨੇ ਦੱਸਿਆ ਕਿ ਗੁਰਬਚਨ ਸਿੰਘ ਪੰਜਾਬ ਪੁਲਸ ਦੀ ਜਾਅਲੀ ਵਰਦੀ ਅਤੇ ਸ਼ਨਾਖਤੀ ਕਾਰਡ ਦੀ ਆੜ ਵਿਚ ਕਈਆਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਾ ਹੈ, ਜਿਨ੍ਹਾਂ ਵਲੋਂ ਦਿੱਤੀਆਂ ਦਰਖਾਸਤਾਂ ਵਿਚਾਰ ਅਧੀਨ ਹਨ। ਮਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਗੁਰਬਚਨ ਸਿੰਘ ਨੇ ਉਸ ਨਾਲ ਧੋਖਾ ਕਰਦੇ ਹੋਏ ਵਿਆਹ ਕਰਵਾਇਆ ਸੀ ਕਿ ਉਹ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਹੈ। ਵਿਆਹ ਤੋਂ ਬਾਅਦ ਉਸ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ਸਬੰਧੀ ਉਨ੍ਹਾਂ ਦੇ ਵੱਖ-ਵੱਖ ਅਦਾਲਤਾਂ ਵਿਚ ਕੇਸ ਚੱਲ ਰਹੇ ਸਨ ਅਤੇ ਉਹ ਆਪਣੇ ਬੇਟੇ ਸਮੇਤ ਵੱਖਰੇ ਮਕਾਨ ਵਿਚ ਤਰਨਤਾਰਨ ਰਹਿ ਰਹੀ ਹੈ।
ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼
ਮਨਜੀਤ ਕੌਰ ਨੇ ਦੱਸਿਆ ਕਿ ਉਸ ਨੂੰ ਪਤੀ ਗੁਰਬਚਨ ਵਲੋਂ ਅੱਜ ਵੀ ਵੱਖ-ਵੱਖ ਕਿਸਮ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਉਸ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਥਾਣਾ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੰਜਾਬ ਹੋਮਗਾਰਡ ਦੇ ਜਵਾਨ ਗੁਰਬਚਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਜਲਦ ਗ੍ਰਿਫ਼ਤਾਰ ਕਰਦੇ ਹੋਏ ਅਗਲੇ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ ’ਚ ਗਾਇਬ ਰਹਿਣ ਸਬੰਧੀ ਕ੍ਰਿਕਟਰ ਹਰਭਜਨ ਸਿੰਘ ਨੂੰ ਲੈ ਕੇ ਛਿੜੀ ਨਵੀਂ ਚਰਚਾ
NEXT STORY