ਲੁਧਿਆਣਾ (ਗੌਤਮ) : ਪਾਵਰਕਾਮ ਵਿੱਚ ਤਾਇਨਾਤ ਇੱਕ ਲਾਈਨਮੈਨ ਨੂੰ ਬਲੈਕਮੇਲ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਥਾਣਾ ਡਿਵੀਜ਼ਨ ਨੰਬਰ 7 ਲੁਧਿਆਣਾ ਦੀ ਪੁਲਸ ਨੇ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ’ਤੇ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ ਟਾਟਾ ਸਟੀਲ ਕੰਪਨੀ ਦੇ ਜਾਅਲੀ ਲੈਟਰਪੈਡ ਅਤੇ ਸਟੈਂਪ ਤਿਆਰ ਕਰਕੇ ਦੇਹਰਾਦੂਨ ਵਿੱਚ ਕੰਪਨੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ।
ਪੁਲਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਮੁੱਖ ਮੁਲਜ਼ਮ ਸਤਿੰਦਰ ਸਿੰਘ ਉਰਫ਼ ਸੋਨੂੰ ਉਰਫ਼ ਨਕਲੀ ਸੁਖਦੇਵ ਸਿੰਘ ਨੇਗੀ, ਰਾਮ ਸਿੰਘ ਥਾਪਾ, ਮਿਸ਼ੇਲ ਥਾਪਾ ਅਤੇ ਦਿਲੇਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸ਼ੀਅਲ ਰਿਮਾਂਡ ’ਤੇ ਲਿਆ ਹੈ।
ਪੁਲਸ ਨੇ ਮੁੱਖ ਮੁਲਜ਼ਮ ਸਤਿੰਦਰ ਸਿੰਘ ਦੇ ਨਿੱਜੀ ਬੈਂਕ ਖਾਤੇ ਵਿੱਚ ਪਈ 18 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਜਦੋਂਕਿ ਪੁਲਸ ਨੇ ਮੁਲਜ਼ਮਾਂ ਕੋਲੋਂ ਕਰੀਬ 20 ਲੱਖ ਰੁਪਏ ਦੇ ਸੋਨੇ ਦੇ ਗਹਿਣੇ, ਆਈਫੋਨ, ਇੱਕ ਲਗਜ਼ਰੀ ਕਾਰ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏ.ਸੀ.ਪੀ. ਸੁਮਿਤ ਸੂਦ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਬਲੈਕਮੇਲ ਕਰ ਕੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਕਰੀਬ 65 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਪਿਤਾ ਪਾਵਰਕਾਮ ਵਿੱਚ ਬਤੌਰ ਲਾਈਨਮੈਨ ਤਾਇਨਾਤ ਹੈ। ਉਕਤ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਦੇ ਪਿਤਾ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਰੀਬ 7 ਸਾਲਾਂ ਤੋਂ ਉਸ ਦੇ ਪਿਤਾ ਨੂੰ ਬਲੈਕਮੇਲ ਕਰਦੇ ਹੋਏ ਲੱਖਾਂ ਰੁਪਏ ਹੜੱਪ ਲਏ। ਮੁਲਜ਼ਮਾਂ ਨੇ ਉਸ ਦੇ ਪਿਤਾ ਨੂੰ ਬਲੈਕਮੇਲ ਕਰ ਕੇ ਉਸ ਦੇ ਘਰ ਦੀ ਰਜਿਸਟਰੀ, 7 ਖਾਲੀ ਚੈੱਕ, ਦਸਤਖਤ ਕੀਤੇ ਚੈੱਕ ਅਤੇ ਹੋਰ ਸਾਮਾਨ ਲੈ ਲਿਆ।
ਜਿਸ 'ਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਜਾਂਚ ਦੌਰਾਨ ਪੁਲਸ ਨੇ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਸਤਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਪਰਮਿੰਦਰ ਸਿੰਘ ਨਾਲ ਮਿਲ ਕੇ ਉਕਤ ਸ਼ਿਕਾਇਤਕਰਤਾ ਦੇ ਪਿਤਾ ਨੂੰ ਬਲੈਕਮੇਲ ਕਰਕੇ ਪੈਸੇ ਹੜੱਪ ਲਏ ਸਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇੱਕ ਸਾਜ਼ਿਸ਼ ਦੇ ਤਹਿਤ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਘੰਟਾਘਰ, ਦੇਹਰਾਦੂਨ ਨੇੜੇ ਸਥਿਤ ਵੀ.ਪੀ.ਟੀ. ਟ੍ਰੇਡਰ ਦੇ ਆਸ਼ੂਤੋਸ਼ ਗੁਪਤਾ ਤੋਂ ਟਾਟਾ ਸਟੀਲ ਕੰਪਨੀ ਦੇ ਨਾਮ 'ਤੇ ਤਿਆਰ ਕੀਤੇ ਜਾਅਲੀ ਲੈਟਰ ਪੈਡ ਅਤੇ ਟਾਟਾ ਸਟੀਲ ਕੰਪਨੀ ਦੇ ਨਕਲੀ ਸਿੱਕੇ ਪ੍ਰਾਪਤ ਕੀਤੇ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਹੋਈ ਬੇਅਦਬੀ ਦੀ ਘਟਨਾ, ਧਰਮ ਪਰਿਵਰਤਨ ਮਗਰੋਂ ਕੂੜੇ 'ਚ ਸੁੱਟ'ਤੀਆਂ ਧਾਰਮਿਕ ਤਸਵੀਰਾਂ
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਉੱਤਰਾਖੰਡ ਵਿੱਚ ਕਰੋੜਾਂ ਰੁਪਏ ਦੀ 285 ਵਿੱਘੇ ਜ਼ਮੀਨ ਸਸਤੇ ਭਾਅ ਦਿਵਾਉਣ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਬਲੈਕਮੇਲ ਕਰਕੇ ਹਾਸਲ ਕੀਤੀ ਰਕਮ ’ਚੋਂ 20 ਲੱਖ ਰੁਪਏ ਦੇ ਸੋਨੇ ਦੇ ਗਹਿਣੇ, ਕੜੇ, ਮੁੰਦਰੀਆਂ, ਚੂੜੀਆਂ, ਕੰਗਣ, ਟੋਪਸ, ਚੇਨ ਅਤੇ ਹੋਰ ਸਾਮਾਨ ਸਮੇਤ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 52 ਗ੍ਰਾਮ ਚਾਂਦੀ, ਜਿਸ ਵਿੱਚ ਬਰੇਸਲੇਟ, ਮੰਗਲ ਸੂਤਰ, ਚੇਨ, ਮੁੰਦਰੀ ਅਤੇ ਹੋਰ ਸਾਮਾਨ ਸ਼ਾਮਲ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਵਾਰ ਫ਼ਿਰ ਹੋਈ ਬੇਅਦਬੀ ਦੀ ਘਟਨਾ, ਧਰਮ ਪਰਿਵਰਤਨ ਮਗਰੋਂ ਕੂੜੇ 'ਚ ਸੁੱਟ'ਤੀਆਂ ਧਾਰਮਿਕ ਤਸਵੀਰਾਂ
NEXT STORY