ਲੁਧਿਆਣਾ (ਅਨਿਲ): ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਵੱਲੋਂ ਸ਼ੇਅਰ ਮਾਰਕੀਟ ਵਿਚ ਨਿਵੇਸ਼ ਦੇ ਨਾਂ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਵਿਕਰਮ ਯਾਦਵ ਵਾਸੀ ਹਰਿਆਣਾ ਵਜੋਂ ਹੋਈ ਹੈ। ਪੁਲਸ ਟੀਮ ਨੇ ਉਸ ਨੂੰ ਰੇਵਾੜੀ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਹੈ।
ਪੁਲਸ ਮੁਤਾਬਕ ਮੁਲਜ਼ਮ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਿਕਾਇਤਕਰਤਾ ਨੂੰ ਸ਼ੇਅਰ ਮਾਰਕੀਟ ਵਿਚ ਇੰਨਵੈਸਟਮੈਂਟ ਕਰਨ ਦਾ ਝਾਂਸਾ ਦੇ ਕੇ ਉਸ ਪਾਸੋਂ ਧੋਖੇ ਨਾਲ ਕਰੀਬ 4 ਕਰੋੜ 35 ਲੱਖ ਰੁਪਏ ਹਾਸਲ ਕੀਤੇ ਸਨ। ਇਸ ਵਿਚੋਂ 60 ਲੱਖ ਰੁਪਏ ਦੋਸ਼ੀ ਵਿਕਰਮ ਯਾਦਵ ਦੇ ਖਾਤੇ ਵਿਚ ਟਰਾਂਸਫਰ ਹੋਏ ਸਨ।
ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਹੋਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡਿਜੀਟਲ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਸ਼ੱਕੀ ਕਾਲ ਜਾਂ ਮੈਸੇਜ ਤੋਂ ਸਾਵਧਾਨ ਰਹਿਣ ਅਤੇ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਨਜ਼ਦੀਕੀ ਪੁਲਸ ਥਾਣੇ ਨਾਲ ਸੰਪਰਕ ਕਰਨ।
ਲੁਧਿਆਣਾ 'ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ 'ਤੇ ਪਾਬੰਦੀ
NEXT STORY