ਜਲੰਧਰ : ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਸੂਬੇ ਦੇ ਮੱਧ ਵਰਗੀ ਪਰਿਵਾਰਾਂ ਲਈ ਸੂਬਾ ਸਰਕਾਰ ਨੇ ਇਹ ਇਕ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਘਰੇਲੂ ਔਰਤਾਂ ਨੂੰ ਵੀ ਇਸ ਦਾ ਫ਼ਾਇਦਾ ਮਿਲਿਆ ਹੈ ਕਿਉਂਕਿ ਪਹਿਲਾਂ ਉਨ੍ਹਾਂ ਦਾ ਹਜ਼ਾਰਾਂ ਰੁਪਿਆ ਬਿਜਲੀ ਦੇ ਬਿੱਲਾਂ 'ਚ ਹੀ ਨਿਕਲ ਜਾਂਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿੰਦਾ ਸੜੇ 3 ਮਜ਼ਦੂਰ, ਭਿਆਨਕ ਅੱਗ ਨੇ ਮਚਾਇਆ ਤਾਂਡਵ (ਵੀਡੀਓ)
ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਬਿਜਲੀ ਵੀ ਨਹੀਂ ਆਉਂਦੀ ਸੀ ਅਤੇ ਬਿੱਲ ਵੀ ਬਹੁਤ ਜ਼ਿਆਦਾ ਭਰਨੇ ਪੈਂਦੇ ਸਨ ਪਰ ਹੁਣ ਬਿਜਲੀ ਤਾਂ ਆ ਰਹੀ ਹੈ ਪਰ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਵੱਡੀਆਂ-ਵੱਡੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਲੋਕਾਂ 'ਤੇ ਆਰਥਿਕ ਬੋਝ ਵੀ ਘਟਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ
ਲੋਕ ਜਿੱਥੇ ਪਹਿਲਾਂ ਬਿਜਲੀ ਦੇ ਬਿੱਲਾਂ ਲਈ ਹਜ਼ਾਰਾਂ ਰੁਪਿਆ ਦਿੰਦੇ ਸਨ, ਉਹ ਹੁਣ ਜੁੜਨਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਲੋੜਵੰਦ ਪਰਿਵਾਰਾਂ ਵਲੋਂ ਬਿਜਲੀ ਨਾਲ ਚੱਲਣ ਵਾਲੇ ਜ਼ਰੂਰੀ ਉਪਕਰਨਾਂ ਦੀ ਵਰਤੋਂ ਘਰਾਂ 'ਚ ਕੀਤੀ ਜਾਣ ਲੱਗੀ ਹੈ। ਇਨ੍ਹਾਂ ਉਪਰਾਲਿਆਂ ਲਈ ਲੋਕਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਸੇਬਾਂ ਨਾਲ ਭਰੀ ਗੱਡੀ ਪਲਟੀ, ਲੋਕਾਂ ਨੇ ਕੀਤਾ ਉਹ ਜੋ ਸੋਚਿਆ ਨਾ ਸੀ
NEXT STORY