ਝਬਾਲ/ ਬੀੜ ਸਾਹਿਬ (ਲਾਲੂਘੁੰਮਣ,ਬਖਤਾਵਰ, ਭਾਟੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚਲਾਏ ਜਾ ਰਹੇ ਸਥਾਨਿਕ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ 1 ਤੋਂ ਸ਼ੁਰੂ ਹੋ ਕੇ 28 ਫਰਵਰੀ ਤੱਕ ਲਾਏ ਜਾ ਰਹੇ ਮੁਫ਼ਤ ਡਾਕਟਰੀ ਸਹਾਇਤਾ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਨਾਲ ਰੱਖੀ ਮੀਟਿੰਗ ਉਪਰੰਤ ਗੁਰਦੁਆਰਾ ਬੀੜ ਸਾਹਿਬ ਦੇ ਮੈਨੇਜਰ ਭਾਈ ਜਸਪਾਲ ਸਿੰਘ ਢੱਡੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਲਾਏ ਜਾ ਰਹੇ ਇਸ ਮੁਫ਼ਤ ਮੈਡੀਕਲ ਕੈਂਪ ਦੌਰਾਨ ਹਰ ਪ੍ਰਕਾਰ ਦੇ ਮਰੀਜ਼ਾਂ ਦਾ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਚੈਕਅੱਪ ਕਰਨ ਤੋਂ ਇਲਾਵਾ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੇ ਲੈਬੋਟਰੀ ਟੈਸਟ, ਐਕਸਰੇ, ਅਪ੍ਰੇਸ਼ਨ ਫੀਸ ਅਤੇ ਬੈੱਡ ਖਰਚਾ ਵੀ ਅੱਧਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਰੀਜ਼ ਕੋਲੋਂ ਹੋਰ ਕਿਸੇ ਪ੍ਰਕਾਰ ਦਾ ਕੋਈ ਖਰਚ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ, ਹੱਡੀਆਂ ਜੋੜਾਂ ਦੇ ਮਰੀਜ਼ਾਂ, ਜਨਰਲ ਸਰਜਰੀ, ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਸਮੇਤ ਹਰ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਗ੍ਰਸਤ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ, ਡਾ. ਨਰਿੰਦਰ ਸਿੰਘ ਕੰਗ, ਡਾ. ਗੁਰਪ੍ਰੀਤ ਸਿੰਘ ਭੁੱਲਰ, ਡਾ. ਸੰਦੀਪ ਰਾਣਾ,ਰਸ਼ਾਲ ਸਿੰਘ ਕਸ਼ਮੀਰ ਸਿੰਘ ਆਦਿ ਮੌਜ਼ੂਦ ਸਨ।
ਰੰਜਿਸ਼ਨ ਹਮਲਾ ਕਰ ਕੇ ਕੀਤਾ ਜ਼ਖਮੀ
NEXT STORY