ਜਲੰਧਰ- ਸਿਟੀ ਰੇਲਵੇ ਸਟੇਸ਼ਨ 'ਤੇ ਮੁਸਾਫਿਰਾਂ ਨੂੰ ਮੁਫਤ ਵਾਈ-ਫਾਈ ਦੀ ਸਹੂਲਤ ਨਹੀਂ ਮਿਲ ਰਹੀ। ਇਸ ਕਾਰਨ ਰੇਲ ਮੁਸਾਫਿਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਡੇਰਾ ਮੁਖੀ ਮਾਮਲੇ ਪਿੱਛੋਂ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਇੰਟਰਨੈੱਟ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ। ਹੁਣ ਪੂਰੇ ਪੰਜਾਬ ਵਿਚ ਇਹ ਸਹੂਲਤ ਸ਼ੁਰੂ ਹੋ ਗਈ ਹੈ ਪਰ ਸਿਟੀ ਰੇਲਵੇ ਸਟੇਸ਼ਨ 'ਤੇ ਮੁਸਾਫਿਰਾਂ ਨੂੰ ਵੀਰਵਾਰ ਵੀ ਇਹ ਮੁਫਤ ਵਾਈ-ਫਾਈ ਦੀ ਸਹੂਲਤ ਨਹੀਂ ਮਿਲੀ ਸੀ।
ਮੁਸਾਫਿਰਾਂ ਨੇ ਦੱਸਿਆ ਕਿ ਪਹਿਲਾਂ ਰੇਲਵੇ ਨੇ ਖੁਦ ਹੀ ਲੋਕਾਂ ਨੂੰ ਵਾਈ-ਫਾਈ ਚਲਾਉਣ ਦੀ ਆਦਤ ਪਾ ਦਿੱਤੀ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਹੈ। ਇੰਟਰਨੈੱਟ ਨਾ ਚੱਲਣ ਕਾਰਨ ਮੁਸਾਫਿਰਾਂ ਨੂੰ ਟਰੇਨਾਂ ਦੇ ਆਉਣ-ਜਾਣ ਦੇ ਸਮੇਂ ਅਤੇ ਪੀ. ਐੱਨ. ਆਰ. ਚੈੱਕ ਕਰਨ ਵਿਚ ਕਾਫੀ ਪ੍ਰੇਸ਼ਾਨੀ ਹੋਈ। ਮੁਸਾਫਿਰ ਕਹਿ ਰਹੇ ਸਨ ਕਿ ਇਕ ਪਾਸੇ ਮੋਦੀ ਸਰਕਾਰ ਲੋਕਾਂ ਨੂੰ ਡਿਜੀਟਲ ਇੰਡੀਆ ਦੇ ਸੁਪਨੇ ਵਿਖਾ ਰਹੀ ਹੈ ਪਰ ਦੂਜੇ ਪਾਸੇ ਰੇਲਵੇ ਸਟੇਸ਼ਨਾਂ 'ਤੇ ਮਿਲਦੀ ਮੁਫਤ ਵਾਈ-ਫਾਈ ਦੀ ਸਹੂਲਤ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਸਭ ਥਾਵਾਂ 'ਤੇ ਇੰਟਰਨੈੱਟ ਸੇਵਾ ਚਾਲੂ ਹੋ ਗਈ ਹੈ ਪਰ ਰੇਲਵੇ ਅਧਿਕਾਰੀ ਇਸ ਸੰਬੰਧੀ ਕੋਈ ਧਿਆਨ ਨਹੀਂ ਦੇ ਰਹੇ। ਇਸ ਬਾਰੇ ਰੇਲਵੇ ਸਟੇਸ਼ਨ ਦੇ ਇੰਚਾਰਜ ਆਰ. ਕੇ. ਬਹਿਲ ਨੇ ਕਿਹਾ ਕਿ ਵਾਈ-ਫਾਈ ਬੰਦ ਹੋਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਪਰ ਜੇ ਇਹ ਬੰਦ ਹੈ ਤਾਂ ਇਸ ਨੂੰ ਤੁਰੰਤ ਚਾਲੂ ਕਰਵਾਇਆ ਜਾਵੇਗਾ।
ਡਾ. ਸੁਖਦਰਸ਼ਨ ਸਿੰਘ ਖਹਿਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
NEXT STORY