ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ ਹੈ। ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫ਼ੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਨਵੇਂ ਫ਼ੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿਚ ਮਿਲਣ ਵਾਲੀ ਮੁਫ਼ਤ ਸਫ਼ਰ ਸਹੂਲਤ ਦਾ ਦਾਇਰਾ ਵਧਾਉਂਦੇ ਹੋਏ ਇਸ ਮੁਫ਼ਤ ਸਫਰ ਸਹੂਲਤ ਵਿਚ ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਕੁੜੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜ੍ਹੀ ਤੱਕ ਦੇ ਸਾਰੇ ਯੋਗ ਵਾਰਸਾਂ ਮੁੰਡਾ-ਕੁੜੀ, ਪੋਤਾ-ਪੋਤੀ, ਦੋਹਤਾ-ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੋਨੀ ਨੇ ਦੱਸਿਆ ਕਿ ਇਸ ਸਬੰਧੀ ਸੁਤੰਤਰਤਾ ਸੈਨਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਅੱਤਵਾਦੀ ਆਖਣ 'ਤੇ ਲੋਹਾ-ਲਾਖਾ ਹੋਏ ਸੁਖਬੀਰ, ਮੋਦੀ ਸਰਕਾਰ ਨੂੰ ਪਾਈ ਝਾੜ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।
ਦਿਲ ਕੰਬਾਊ ਘਟਨਾ, ਪਤੀ ਨੇ ਡੰਡਿਆਂ ਨਾਲ ਕੁੱਟ-ਕੁੱਟ ਮਾਰ-ਮੁਕਾਈ ਪਤਨੀ
NEXT STORY