ਫਰੀਦਕੋਟ, (ਹਾਲੀ)- ਪੰਜਾਬ ਐਂਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ 11 ਅਗਸਤ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਘਿਰਾਓ ਦੌਰਾਨ ਸਰਕਾਰ ਵੱਲੋਂ 20 ਅਗਸਤ ਨੂੰ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦੇ ਕੇ ਮੁੱਕਰਨ ਦੇ ਵਿਰੋਧ ’ਚ ਕਮੇਟੀ ਵੱਲੋਂ ਮੰਗਾਂ ਸਬੰਧੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਬਲਰਾਜ ਸਿੰਘ ਸੇਖੋਂ, ਕਿਰਨ ਮਹਿਤਾ ਕਰਮਚਾਰੀ ਦਲ, ਟੀ. ਐੱਸ. ਯੂ. ਦੇ ਆਗੂ ਹਰਪ੍ਰੀਤ ਸਿੰਘ, ਪੀ. ਐੱਸ. ਐੱਸ. ਐੱਫ਼. ਦੇ ਆਗੂ ਜਤਿੰਦਰ ਕੁਮਾਰ, ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰ ਸਿੰਘ ਆਦਿ ਨੇ ਕਿਹਾ ਕਿ ਇਹ ਮੁਜ਼ਾਹਰਾ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕੱਚੇ ਮੁਲਾਜ਼ਮ ਪੱਕੇ ਕਰਨਾ, 2004 ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨੀ, ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨਾ, ਮਿਡ ਡੇਅ ਮੀਲ, ਆਸ਼ਾ ਵਰਕਰਾਂ, ਆਂਗਣਵਾਡ਼ੀ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕਰਨਾ ਅਤੇ ਪੇਅ ਕਮਿਸ਼ਨ ਦੀਆਂ ਰਿਪੋਰਟਾਂ ਲਾਗੂ ਕਰਨਾ ਆਦਿ ਨੂੰ ਜਲਦੀ ਮੰਨ ਕੇ ਲਾਗੂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਹੀਂ ਕੀਤੀਅਾਂ ਤਾਂ ਕਮੇਟੀ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਸਮੇਂ ਇੰਦਰਜੀਤ ਸਿੰਘ ਪੁਰੀ, ਸਵਰਨ ਸਿੰਘ ਕੋਟਕਪੂਰਾ, ਲਖਵਿੰਦਰ ਸਿੰਘ, ਸੁਖਬੀਰ ਸਿੰਘ ਪੱਖੀ, ਵਿਸ਼ਾਲ ਮੋਂਗਾ, ਸੁਖਮੰਦਰ ਸਿੰਘ ਢਿੱਲਵਾਂ, ਹਰਚਰਨ ਸਿੰਘ ਸੰਧੂ, ਰਣਜੀਤ ਸਿੰਘ ਬਰਾਡ਼, ਮਲਕੀਤ ਸਿੰਘ ਆਦਿ ਮੌਜੂਦ ਸਨ।
ਉਪ-ਮੰਡਲ ਸ਼ਾਮਚੁਰਾਸੀ ਦੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ
NEXT STORY