ਅੰਮ੍ਰਿਤਸਰ (ਸਰਬਜੀਤ) - ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਘਰ ਵਿਚ ਹਾਜ਼ਰੀ ਭਰੀ।
ਉਨ੍ਹਾਂ ਦੱਸਿਆ ਕਿ ਜਿਸ ਸਮੇਂ ਰਾਸ਼ਟਰਪਤੀ ਮੈਕਰੋਨ ਨਤਮਸਤਕ ਹੋ ਰਹੇ ਸਨ, ਉਸ ਸਮੇਂ ਕੀਰਤਨੀ ਜੱਥੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਰਹੇ ਸਨ, ਜਿਸ ਨੂੰ ਉਨ੍ਹਾਂ ਬਹੁਤ ਇਕਾਗਰਤਾ ਨਾਲ ਸੁਣਿਆ। ਕਮੇਟੀ ਆਗੂਆਂ ਨੇ ਉਨ੍ਹਾਂ ਲੋਕਾਂ ਨੂੰ ਕਰਾਰਾ ਜਵਾਬ ਦਿੱਤਾ ਜੋ ਇਹ ਕੂੜ ਪ੍ਰਚਾਰ ਕਰ ਰਹੇ ਸਨ ਕਿ ਰਾਸ਼ਟਰਪਤੀ ਦੀ ਆਮਦ ਕਾਰਨ ਸੰਗਤਾਂ ਲਈ ਰਸਤੇ ਬੰਦ ਕੀਤੇ ਗਏ ਹਨ।
ਕਾਲਕਾ ਅਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ ਅਤੇ ਕਿਸੇ ਵੀ ਵੀ.ਆਈ.ਪੀ. ਦੀ ਆਮਦ 'ਤੇ ਸੰਗਤ ਲਈ ਰਸਤਾ ਬੰਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸੰਗਤਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਕਮੇਟੀ ਸੰਗਤਾਂ ਦੀ ਸੁਵਿਧਾ ਲਈ ਹਮੇਸ਼ਾ ਤਤਪਰ ਹੈ ਅਤੇ ਪ੍ਰਬੰਧਾਂ ਵਿਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
'ਲੋਕਾਂ ਦੀ ਸਾਰ ਲੈਣ ਲਈ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ': ਹਰਸਿਮਰਤ ਬਾਦਲ
NEXT STORY