ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਵਿੱਚ ਦੋ ਦਿਨ ਤੋਂ ਲਗਾਤਾਰ ਹੀ ਗੋਲ਼ੀਆਂ ਚੱਲਣ ਅਤੇ ਧਮਾਕੇ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚੋਂ ਸਾਹਮਣੇ ਆਇਆ ਹੈ, ਜਿੱਥੇ ਕਿ ਦੇਰ ਰਾਤ ਸ਼ਰੇਆਮ ਤਾੜ-ਤਾੜ ਗੋਲ਼ੀਆਂ ਚੱਲੀਆਂ । ਇਸ ਦੌਰਾਨ ਇਕ ਨੌਜਵਾਨ ਦੀ ਲੱਤ ਵਿਚ ਗੋਲੀਆਂ ਲੱਗਣ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਸਬੰਧੀ ਪਤਾ ਲੱਗਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ: MLA ਰਮਨ ਅਰੋੜਾ ’ਤੇ ਵਿਜੀਲੈਂਸ ਕੱਸ ਰਿਹੈ ਸ਼ਿਕੰਜਾ, ਨਵੀਆਂ ਜਾਇਦਾਦਾਂ ਦੇ ਰਿਕਾਰਡ ਦੀ ਕੀਤੀ ਜਾਂਚ
ਇਸ ਸਬੰਧੀ ਅਨੀਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਰੁਣ ਮੋਟਰਸਾਈਕਲ ਲੈ ਕੇ ਘਰੋਂ ਬਾਹਰ ਗਿਆ ਸੀ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਅਰੁਣਜੀਤ ਸਿੰਘ 'ਤੇ ਕਿਸੇ ਨੇ ਗੋਲ਼ੀਆਂ ਚਲਾ ਦਿੱਤੀਆਂ ਹਨ ਅਤੇ ਉਨ੍ਹਾਂ ਆਪਣੇ ਬੇਟੇ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਟੇ ਦੇ ਤਿੰਨ ਗੋਲ਼ੀਆਂ ਲੱਗੀਆਂ ਹਨ। ਅਨੀਤਾ ਰਾਣੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਹੁਣ ਕਿਸੇ ਨਾਲ ਕੋਈ ਝਗੜਾ ਨਹੀਂ ਹੈ ਪਹਿਲਾਂ ਜੋ ਝਗੜਾ ਸੀ ਉਹ ਮੁੱਕ ਗਿਆ ਹੈ। ਉਨ੍ਹਾਂ ਪੁਲਸ ਕੋਲੋਂ ਮੰਗ ਕੀਤੀ ਗਈ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਰਮਨ ਅਰੋੜਾ ਦੇ ਕੁੜਮ ਰਾਜੂ ਦੀ ਗ੍ਰਿਫ਼ਤਾਰੀ ਦੀ ਫੈਲੀ ਰਹੀ ਅਫ਼ਵਾਹ, ਜਾਂਚ ਅਧਿਕਾਰੀ ਬੋਲੇ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੋਲ਼ੀਆਂ ਚੱਲੀਆ ਹਨ। ਜਿਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ। ਉੱਥੇ ਹੀ ਪਤਾ ਲੱਗਾ ਹੈ ਕਿ ਦੂਜੀ ਪਾਰਟੀ ਦਾ ਵੀ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ: Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਲਵਿੰਦਰ ਕੰਗ ਦਾ ਭਾਜਪਾ ਆਗੂਆਂ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ, ਜਾਣੋ ਮੀਡੀਆ 'ਚ ਕੀ ਬੋਲੇ (ਵੀਡੀਓ)
NEXT STORY