ਸਮਰਾਲਾ (ਬਿਪਿਨ ਭਾਰਦਵਾਜ) : ਸਮਰਾਲਾ ਨੇੜਲੇ ਪਿੰਡ ਟੋਡਰਪੁਰ ਵਿੱਚ ਇੱਕ ਦੋਸਤ ਵੱਲੋਂ ਆਪਣੇ ਦੋਸਤ ਨੂੰ ਕੋਈ ਜ਼ਹਿਰੀਲਾ ਤੇ ਨਸ਼ੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਉਰਫ ਵਿੱਕੀ (35)ਵਾਸੀ ਪਿੰਡ ਅਮਰਗੜ ਥਾਣਾ ਖਮਾਣੋ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਹੋਈ। ਸਮਰਾਲਾ ਪੁਲਸ ਵੱਲੋਂ ਮੁਲਜ਼ਮ ਜੁਝਾਰ ਸਿੰਘ ਨੂੰ ਗ੍ਰਿਫਤਾਰ ਕਰ ਮੁਕਦਮਾ ਦਰਜ ਕਰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਐੱਸਐੱਚਓ ਸਮਰਾਲਾ ਪਵਿੱਤਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਰਾਜਵੰਤ ਕੌਰ ਵਾਸੀ ਪਿੰਡ ਅਮਰਗੜ੍ਹ ਦਾ ਪਤੀ ਬਿਕਰਮਜੀਤ ਸਿੰਘ ਉਰਫ ਵਿੱਕੀ (35) ਸਵੇਰੇ ਸਾਢੇ ਦੱਸ ਵਜੇ ਆਪਣੇ ਦੋਸਤ ਜੁਝਾਰ ਸਿੰਘ ਉਰਫ ਚਿੱਟੂ ਵਾਸੀ ਨਾਨੋਵਾਲ ਕਲਾਂ ਨਾਲ ਮੋਟਰਸਾਈਕਲ 'ਤੇ ਬੈਠ ਕੇ ਕਿਤੇ ਗਿਆ ਹੈ ਤੇ ਸਮਰਾਲਾ ਥਾਣੇ ਅਧੀਨ ਪੈਂਦੇ ਪਿੰਡ ਟੋਡਰਪੁਰ ਦੀ ਮੋਟਰ ਤੇ ਆਇਆ ਸੀ ਜਿੱਥੇ ਉਸ ਦੀ ਹਾਲਤ ਖਰਾਬ ਹੋਣ ਦੀ ਸੂਚਨਾ ਮ੍ਰਿਤਕ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਗਈ। ਪਰਿਵਾਰ ਵੱਲੋਂ ਮੌਕੇ 'ਤੇ ਪਹੁੰਚ ਨੜੇਲੇ ਹਸਪਤਾਲ ਲੈ ਕੇ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਬਿਕਰਮਜੀਤ ਸਿੰਘ ਵਿੱਕੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ।
ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਰਾਲਾ ਪੁਲਸ ਨੂੰ ਇਸ ਦੀ ਸੂਚਨਾ ਮਿਲੀ ਤੇ ਗੰਭੀਰਤਾ ਨਾਲ ਜਾਂਚ ਕਰਨ 'ਤੇ ਪਤਾ ਚੱਲਿਆ ਕਿ ਬਿਕਰਮਜੀਤ ਸਿੰਘ ਉਰਫ ਵਿੱਕੀ ਖੇਤੀਬਾੜੀ ਦਾ ਕੰਮ ਕਰਦਾ ਸੀ ਤੇ ਮੁਲਜ਼ਮ ਜੁਝਾਰ ਸਿੰਘ ਉਮਰ (22 ਸਾਲ) ਵੇਹਲਾ ਸੀ । ਮੁਲਜ਼ਮ ਜੁਝਾਰ ਸਿੰਘ ਵੱਲੋਂ ਆਪਣੇ ਦੋਸਤ ਨੂੰ ਕੋਈ ਜ਼ਹਿਰੀਲੀ ਤੇ ਨਸ਼ੀਲੀ ਪਦਾਰਥ ਦੇਣ ਨਾਲ ਉਸ ਦੀ ਸਿਹਤ ਵਿਗੜ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਵੱਲੋਂ ਮੁਲਜ਼ਮ ਜੁਝਾਰ ਸਿੰਘ ਉਰਫ ਚਿੱਟੂ ਤੇ ਬੀਐੱਨਐੱਸ 103 ਤਹਿਤ ਮੁਕਦਮਾ ਦਰਜ ਕਰ ਗ੍ਰਿਫਤਾਰ ਕਰ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਪੁਲਸ ਗੰਭੀਰਤਾ ਨਾਲ ਮਾਮਲੇ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਸ਼ੇ ਕਰਨ ਦਾ ਆਦੀ ਹੈ ਜਾਂ ਨਹੀਂ ਤੇ ਇਹ ਵੀ ਜਾਂਚ ਕਰ ਰਹੀ ਹੈ ਕਿ ਕਿਸੇ ਰੰਜਿਸ਼ ਦੇ ਤਹਿਤ ਜਾਂ ਕੋਈ ਕਤਲ ਨਹੀਂ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੁੱਟਾਂ-ਖੋਹਾਂ ਵਾਲੇ ਤਿੰਨ ਮੁਲਜ਼ਮ ਪੁਲਸ ਅੜਿੱਕੇ, ਨਕਦੀ ਵੀ ਬਰਾਮਦ
NEXT STORY