ਹਰੀਕੇ ਪੱਤਣ (ਲਵਲੀ) : ਥਾਣਾ ਹਰੀਕੇ ਪੱਤਣ ਪੁਲਸ ਨੇ ਕਤਲ ਦੇ ਮਾਮਲੇ ਨੂੰ 10 ਘੰਟਿਆਂ ਵਿਚ ਹੀ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਜ਼ਿਕਰਯੋਗ ਹੈ ਕਿ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਭੇਤਭਰੇ ਹਾਲਾਤ ਵਿਚ ਕਤਲ ਕੀਤਾ ਗਿਆ ਸੀ, ਜਿਸ ਦੀ ਪਛਾਣ ਵਰਿੰਦਰ ਸਿੰਘ ਵਾਸੀ ਬੁਰਜ ਦੇਵਾ ਸਿੰਘ ਵਜੋਂ ਹੋਈ।
ਫਤਹਿਗੜ੍ਹ ਸਾਹਿਬ 'ਚ ਵੱਡੀ ਲੁੱਟ! ਗੋਲੀ ਚਲਾ ਕੇ 15 ਲੱਖ ਦੀ ਲੁੱਟ ਨੂੰ ਦਿੱਤਾ ਅੰਜਾਮ (ਵੀਡੀਓ)
ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਥਾਣਾ ਹਰੀਕੇ ਪੱਤਣ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰਾ ਲੜਕਾ ਵਰਿੰਦਰ ਸਿੰਘ (32 ਸਾਲ) ਜੋ ਕਿ ਜਾਮਨਗਰ ਵਿਖੇ ਕੰਮ ਕਰਦਾ ਸੀ ਅਤੇ 6 ਮਾਰਚ ਨੂੰ ਜਾਮਨਗਰ ਤੋਂ ਵਾਪਸ ਪਿੰਡ ਬੁਰਜ ਦੇਵਾ ਸਿੰਘ ਆਇਆ ਸੀ। ਬੀਤੀ ਰਾਤ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਹਰੀਕੇ ਪੱਤਣ ਗਿਆ ਸੀ ਤੇ ਹਰੀਕੇ ਪੱਤਣ ਪਹੁੰਚ ਕੇ ਵਰਿੰਦਰ ਸਿੰਘ ਨੇ ਆਪਣੇ ਦੋਸਤ ਨੂੰ ਮੋਟਰਸਾਈਕਲ ਦੇ ਕੇ ਵਾਪਸ ਭੇਜ ਦਿੱਤਾ ਅਤੇ ਦੂਸਰੇ ਦੋਸਤ ਸੰਦੀਪ ਸਿੰਘ ਵਾਸੀ ਬੂਹ ਨਾਲ ਨਾਲ ਉਸਦੇ ਘਰ ਚਲਾ ਗਿਆ। ਕੁਲਵੰਤ ਸਿੰਘ ਨੇ ਦੱਸਿਆ ਕਿ ਰਾਤ ਨੂੰ ਉਸ ਦਾ ਲੜਕਾ ਘਰ ਨਹੀਂ ਆਇਆ ਤੇ ਸਾਰੀ ਰਾਤ ਉਸਦੀ ਭਾਲ ਕਰਦੇ ਰਹੇ। ਅੱਜ ਸਵੇਰੇ ਕਿਸੇ ਰਾਹਗੀਰ ਨੇ ਦੱਸਿਆ ਕਿ ਪਿੰਡ ਬੂਹ ਹਵੇਲੀਆਂ ਲਿੰਕ ਰੋਡ 'ਤੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਤੇ ਜਦੋਂ ਅਸੀਂ ਆ ਕੇ ਦੇਖਿਆ ਤਾਂ ਲਾਸ਼ ਮੇਰੇ ਬੇਟੇ ਵਰਿੰਦਰ ਸਿੰਘ ਦੀ ਸੀ, ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ।
ਪੰਜਾਬ ਪੁਲਸ ਨੇ ਗੈਂਗਸਟਰ ਦਾ ਕਰ'ਤਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲੀਆਂ (ਵੀਡੀਓ)
ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਪੱਟੀ ਕੰਵਲਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਹਰੀਕੇ ਰਣਜੀਤ ਸਿੰਘ ਮੌਕੇ 'ਤੇ ਪੁੱਜੇ ਅਤੇ ਘਟਨਾ ਦੀ ਜਾਂਚ ਬਾਰੀਕੀ ਨਾਲ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸ਼ੱਕ ਦੀ ਸੂਈ ਸੰਦੀਪ ਸਿੰਘ 'ਤੇ ਗਈ ਤੇ ਪੁਲਸ ਵਲੋਂ ਕੀਤੀ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਮੰਨਿਆ ਕਿ ਉਸ ਨੇ ਹੀ ਵਰਿੰਦਰ ਸਿੰਘ ਦਾ ਕਤਲ ਕੀਤਾ ਹੈ। ਐੱਸ. ਐੱਚ. ਓ. ਰਣਜੀਤ ਸਿੰਘ ਨੇ ਕਿਹਾ ਕਿ ਸੰਦੀਪ ਸਿੰਘ ਅਤੇ ਵਰਿੰਦਰ ਸਿੰਘ ਦੋਵੇਂ ਦੋਸਤ ਸਨ ਤੇ ਦੋਵਾਂ ਨੇ ਪਹਿਲਾਂ ਇਕੱਠਿਆਂ ਸ਼ਰਾਬ ਵਗੈਰਾ ਪੀਤੀ ਅਤੇ ਇਸ ਦੌਰਾਨ ਦੋਵਾਂ ਦੀ ਬਹਿਸਬਾਜ਼ੀ ਹੋ ਗਈ ਅਤੇ ਸੰਦੀਪ ਸਿੰਘ ਨੇ ਕਿਰਚ ਮਾਰ ਕੇ ਵਰਿੰਦਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਕਿਰਚ ਨੇੜਲੇ ਕਣਕ ਦੇ ਖੇਤ ਵਿਚ ਸੁੱਟ ਦਿੱਤੀ ਅਤੇ ਵਰਿੰਦਰ ਸਿੰਘ ਦਾ ਫੋਨ ਨਾਲ ਲੈ ਗਿਆ ਅਤੇ ਮੋਬਾਈਲ ਵੀ ਅੱਗੇ ਜਾ ਕੇ ਸੁੱਟ ਦਿੱਤਾ ਤੇ ਫਰਾਰ ਹੋ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਕਤਲ ਲਈ ਵਰਤੀ ਕਿਰਚ ਅਤੇ ਮ੍ਰਿਤਕ ਵਰਿੰਦਰ ਸਿੰਘ ਦਾ ਮੋਬਾਈਲ ਵੀ ਬਰਾਮਦ ਕਰ ਲਿਆ।
ਫਤਹਿਗੜ੍ਹ ਸਾਹਿਬ 'ਚ ਵੱਡੀ ਲੁੱਟ! ਗੋਲੀ ਚਲਾ ਕੇ 15 ਲੱਖ ਦੀ ਲੁੱਟ ਨੂੰ ਦਿੱਤਾ ਅੰਜਾਮ (ਵੀਡੀਓ)
NEXT STORY