ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇਕ ਬੇਹੱਦ ਖ਼ੌਫ਼ਨਾਕ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਧੌਲਾ ਵਿਖੇ ਇਕ ਟਰੱਕ ਦੇ ਕੈਬਿਨ ਨੂੰ ਭਿਆਨਕ ਅੱਗ ਲੱਗਣ ਕਾਰਨ ਡਰਾਈਵਰ ਤੇ ਕਲੀਨਰ ਦੀ ਜ਼ਿੰਦਾ ਸੜਨ ਕਾਰਨ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬਰਨਾਲਾ-ਮਾਨਸਾ ਹਾਈਵੇਅ ’ਤੇ ਸਥਿਤ ਇਕ ਪ੍ਰਾਈਵੇਟ ਕੰਪਨੀ ਦੀ ਪਾਰਕਿੰਗ ’ਚ ਵਾਪਰਿਆ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਤਾਮਿਲਨਾਡੂ ਤੋਂ ਧੌਲਾ ਦੀ ਇਕ ਪ੍ਰਾਈਵੇਟ ਫੈਕਟਰੀ ’ਚ ਪੇਪਰ ਭਰਨ ਲਈ ਆਇਆ ਟਰੱਕ ਨੰਬਰ (ਟੀ ਐੱਨ-52 ਐੱਫ 9214) ਪਾਰਕਿੰਗ ’ਚ ਖੜ੍ਹਾ ਸੀ। ਸਵੇਰੇ 3.30 ਵਜੇ ਦੇ ਕਰੀਬ ਇਸ ਟਰੱਕ ਦੇ ਕੈਬਿਨ ’ਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ’ਚ ਟਰੱਕ ’ਚ ਸਵਾਰ ਡਰਾਈਵਰ ਤੇ ਕਲੀਨਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੀ ਰੰਜਿਸ਼ ਨੇ ਢਿੱਡ 'ਚ ਹੀ ਮਾਰ'ਤੀ ਨੰਨ੍ਹੀ ਜਾਨ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਜਦੋਂ ਅੱਗ ਲੱਗਣ ਦੀ ਖ਼ਬਰ ਨੇੜਲੇ ਟਰੱਕ ਡਰਾਈਵਰਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਮੌਕੇ ’ਤੇ ਪਹੁੰਚੇ ਹੰਡਿਆਇਆ ਪੁਲਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪੁੱਜ ਕੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋਈ ਤੇ ਉਨ੍ਹਾਂ ਦੇ ਸਿਰਫ ਪਿੰਜਰ ਵੀ ਬੜੀ ਮੁਸ਼ਕਲ ਨਾਲ ਬਚੇ ਸਨ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਹੋ ਜਾਓ ਸਾਵਧਾਨ ! ਵਿਗੜਨ ਵਾਲਾ ਹੈ ਮੌਸਮ ਦਾ ਹਾਲ
NEXT STORY