ਮੋਗਾ (ਕਸ਼ਿਸ਼ ਸਿੰਗਲਾ)- ਖਨੌਰੀ ਬਾਰਡਰ ਤੋਂ ਇਕ ਬੇਹੱਦ ਡਰਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 42 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਚਾਨਕ ਖ਼ਤਰਨਾਕ ਪੱਧਰ ਤੱਕ ਡਿੱਗ ਗਿਆ ਹੈ।
ਇਹ ਵੀ ਪੜ੍ਹੋ- ਕੈਨੇਡਾ ਦੀ ਸਿਆਸਤ 'ਚ ਵੱਡਾ ਧਮਾਕਾ ; PM ਟਰੂਡੋ ਨੇ ਦਿੱਤਾ ਅਸਤੀਫ਼ਾ
ਉਨ੍ਹਾਂ ਦਾ ਬਲੱਡ ਪ੍ਰੈਸ਼ਰ 85/56 ਤੱਕ ਡਿੱਗ ਗਿਆ ਸੀ, ਜਦਕਿ ਉਨ੍ਹਾਂ ਦਾ ਪਲਸ ਰੇਟ ਵੀ 42 ਤੱਕ ਆ ਗਿਆ ਸੀ। ਇਸ ਮਗਰੋਂ ਮੌਕੇ 'ਤੇ ਮੌਜੂਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦਿੱਤੀ, ਪਰ ਕਰੀਬ ਇਕ ਘੰਟੇ ਤੱਕ ਉਨ੍ਹਾਂ ਦੀ ਸਿਹਤ ਬਹੁਤ ਗੰਭੀਰ ਹਾਲਤ 'ਚ ਰਹੀ, ਜਿਸ ਮਗਰੋਂ ਉਨ੍ਹਾਂ ਦੀ ਹਾਲਤ 'ਚ ਕੁਝ ਸੁਧਾਰ ਆ ਗਿਆ ਹੈ। ਫਿਲਹਾਲ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਕਿਹਾ ਹੈ ਕਿ ਕਿਸੇ ਵੇਲੇ ਵੀ ਕੁਝ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸ਼ ਦੇ ਪਲੀਤ ਦਰਿਆਵਾਂ ਵਿੱਚ ਸ਼ਾਮਲ ਬੁੱਢੇ ਦਰਿਆ ਨੂੰ ਸਾਫ਼ ਕਰਨ ਦਾ ਸੰਤ ਸੀਚੇਵਾਲ ਨੇ ਚੁੱਕਿਆ ਬੀੜਾ
NEXT STORY