ਅਬੋਹਰ (ਸੁਨੀਲ) : ਬਹੁਚਰਚਿਤ ਭੀਮ ਕਤਲ ਕਾਂਡ ਵਿਚ ਕਤਲ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ 20-20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਜੇਲ੍ਹ ਵਿਚ ਸਜ਼ਾ ਭੁਗਤ ਰਹੇ ਮੁਲਜ਼ਮਾਂ ਵਿਚੋਂ ਇਕ ਅਜੈਪਾਲ ਉਰਫ਼ ਗੋਗਾ ਪੁੱਤਰ ਸੰਦੀਪ ਕੁਮਾਰ ਵਾਸੀ ਨਵੀਂ ਅਬਾਦੀ ਗਲੀ ਨੰ. 14 ਛੋਟੀ ਪੌੜੀ ਪੈਰੋਲ ’ਤੇ ਘਰ ਆਇਆ ਸੀ ਪਰ ਪੈਰੋਲ ਖਤਮ ਹੋਣ ਤੋਂ ਬਾਅਦ ਵਾਪਸ ਜੇਲ੍ਹ ਨਹੀਂ ਗਿਆ। ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਫ਼ਿਰੋਜ਼ਪੁਰ ਜੇਲ੍ਹ ਸੁਪਰਡੈਂਟ ਦੇ ਬਿਆਨਾਂ ’ਤੇ ਅਜੈਪਾਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਨਾਰਕੋਟਿਕਸ ਰੇਂਜ ਸੈੱਲ ਦੇ ਇੰਚਾਰਜ ਮਨਜੀਤ ਸਿੰਘ, ਸਹਾਇਕ ਸਬ-ਇੰਸਪੈਕਟਰ ਬਘੇਲ ਸਿੰਘ ਨੇ ਪੁਲਸ ਪਾਰਟੀ ਸਮੇਤ ਅਜੈ ਪਾਲ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼, ਸਰਕਾਰੀ ਹਸਪਤਾਲਾਂ 'ਚ ਹੋਵੇਗੀ ਮੁਫ਼ਤ ਜਾਂਚ
NEXT STORY