ਜਲੰਧਰ (ਵੈੱਬ ਡੈਸਕ, ਸੋਨੂੰ)- ਆਜ਼ਾਦੀ ਦਿਹਾੜੇ ਸਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਅੱਜ ਸ਼ਨੀਵਾਰ ਨੂੰ ਫੁੱਲ ਡਰੈੱਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਥੇ ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੌੜੀ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ।
ਪਰੇਡ ਦੀ ਅਗਵਾਈ ਪਰੇਡ ਕਮਾਂਡਰ ਪੀ. ਪੀ. ਐੱਸ. ਅਫ਼ਸਰ ਹਰਸ਼ਪ੍ਰੀਤ ਸਿੰਘ ਕਰ ਰਹੇ ਸਨ ਵਿੱਚ ਸ਼ਾਮਲ ਟੁਕੜੀਆਂ ਪੰਜਾਬ ਪੁਲਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਆਈ. ਟੀ. ਬੀ. ਪੀ., ਆਰ. ਟੀ. ਸੀ. ਪੀ. ਏ. ਪੀ, ਸੀ. ਆਰ. ਪੀ. ਐੱਫ਼. ਬੈਂਡ, ਐੱਨ. ਸੀ. ਸੀ. ਸਕਾਊਟਸ (ਲੜਕੇ ਅਤੇ ਲੜਕੀਆਂ), ਲਾਇਲਪੁਰ ਦੇਵੀ ਸਹਾਇ ਸਕੂਲ, ਲਾਇਲਪੁਰ ਖਾਲਸਾ ਸਕੂਲ (ਲੜਕੇ ਤੇ ਲੜਕੀਆਂ), ਨਹਿਰੂ ਗਾਰਡਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਦਰਸ਼ ਨਗਰ ਤੋਂ ਸਲਾਮੀ ਲਈ ਗਈ।
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡਿਪਟੀ ਕਮਿਸ਼ਨਰ ਪੁਲਸ ਜਗਮੋਹਨ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਵੀ ਮੌਜੂਦ ਸਨ। ਮਾਰਚ ਪਾਸਟ ਉਪਰੰਤ ਦੇਸ਼ ਭਗਤੀ ’ਤੇ ਅਧਾਰਿਤ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੱਖ-ਵੱਖ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਐੱਸ. ਡੀ. ਕਾਲਜ ਫਾਰ ਵੂਮੈਨ, ਕੇ. ਐੱਮ. ਵੀ. ਕਾਲਜ, ਗੂੰਗੇ ਅਤੇ ਬੋਲੇ ਰੈੱਡ ਕਰਾਸ ਸਕੂਲ ਦੇ ਬੱਚੇ, ਐੱਚ. ਐੱਮ. ਵੀ. ਕਾਲਜ, ਐੱਸ. ਡੀ. ਫੁੱਲਰਵਾਨ ਸਕੂਲ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਪੁਲਸ ਡੀ. ਏ. ਵੀ.ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ।
ਐੱਸ. ਡੀ. ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਗਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ. ਟੀ. ਸ਼ੋਅ ਵੀ ਪੇਸ਼ ਕੀਤਾ ਗਿਆ। ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਇਨ੍ਹਾਂ ਬਿਰਧ ਘਰਾਂ ਲਈ ਸਰਕਾਰ ਦਾ ਅਹਿਮ ਐਲਾਨ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
NEXT STORY