ਜਲੰਧਰ (ਚੋਪੜਾ, ਸੋਨੂੰ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਮੁਆਇਨਾ ਕੀਤਾ ਅਤੇ ਪਰੇਡ ਕਮਾਂਡਰ ਸ਼੍ਰੀਵੈਨੇਲਾ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿਚ ਆਈ. ਟੀ. ਬੀ. ਪੀ, ਪੰਜਾਬ ਪੁਲਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੇ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੀਆਂ ਅਤੇ ਸੀ. ਆਰ. ਪੀ. ਐੱਫ਼. ਬੈਂਡ ਸ਼ਾਮਲ ਸਨ, ਜਿਸ ਉਪਰੰਤ ਪੰਜਾਬ ਸਰਕਾਰ ਦੀਆਂ ਵਿਕਾਸ ਸਮਰਥਕ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਿਖਾਉਂਦੀਆਂ ਝਾਕੀਆਂ ਕੱਢੀਆਂ ਗਈਆਂ।
ਪ੍ਰੋਗਰਾਮ ਦੀ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ. ਟੀ. ਸ਼ੋਅ ਪੇਸ਼ ਕਰਨ ਤੋਂ ਇਲਾਵਾ ਨਿਊ ਸੇਂਟ ਸੋਲਜਰ ਸਕੂਲ, ਇਨੋਸੈਂਟ ਹਾਰਟਸ ਸਕੂਲ, ਰੈੱਡ ਕਰਾਸ ਸਕੂਲ ਫਾਰ ਡੈੱਫ, ਡਿਪਸ ਸਕੂਲ ਸੂਰਾਨੁੱਸੀ, ਸੈਕਰਡ ਹਾਰਟ ਕਾਨਵੈਂਟ ਸਕੂਲ ਨੌਗੱਜਾ, ਏ. ਪੀ. ਜੇ. ਸਕੂਲ, ਮਾਨਵ ਸਹਿਯੋਗ ਸਕੂਲ, ਐੱਸ. ਟੀ. ਐੱਸ. ਸਕੂਲ ਰੁੜਕਾ ਕਲਾਂ, ਐੱਸ. ਡੀ. ਫੁੱਲਰਵਾਨ ਸਕੂਲ ਅਤੇ ਪੁਲਸ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਵਾਲੇ ਸੱਭਿਆਚਾਰਕ ਨਮੂਨੇ ਪੇਸ਼ ਕੀਤੇ।
ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਜ਼ਿਲਾ ਪੁਲਸ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਤਿਰੰਗਾ ਲਹਿਰਾਇਆ ਜਾਣਾ ਹੈ, ਨੂੰ ਸੱਭਿਅਕ ਅਤੇ ਨਿਰਵਿਘਨ ਢੰਗ ਨਾਲ ਪੂਰਾ ਕਰਨ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ, ਟ੍ਰੈਫਿਕ, ਪਾਰਕਿੰਗ ਸਮੇਤ ਸਾਰੇ ਜ਼ਰੂਰੀ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਬਿਹਤਰੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਦੇ ਇਲਾਵਾ ਸਰਬੋਤਮ ਝਾਕੀ ਵੀ ਚੁਣੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਵਿੱਤਰ ਦਿਵਸ ਨੂੰ ਦੇਸ਼ ਭਗਤੀ ਦੇ ਜਜ਼ਬਾ ਅਤੇ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਮੀ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ, ਐਡੀਸ਼ਨਲ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਬੁੱਧੀਰਾਜ ਸਿੰਘ, ਐੱਸ. ਡੀ. ਐੱਮ.-2 ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ, ਜ਼ਿਲ੍ਹਾ ਰੈਵੇਨਿਊ ਅਧਿਕਾਰੀ ਨਵਦੀਪ ਸਿੰਘ ਭੋਗਲ, ਸਬ-ਰਜਿਸਟਰਾਰ-1 ਗੁਰਪ੍ਰੀਤ ਸਿੰਘ ਅਤੇ ਸਬ-ਰਜਿਸਟਰਾਰ-2 ਰਾਮ ਚੰਦ ਦੇ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਸਾਲੇ ਦੇ ਵਿਆਹ ਲਈ ਸਾਊਦੀ ਅਰਬ ਤੋਂ ਆਏ ਜੀਜੇ ਦੀ ਦਰਦਨਾਕ ਮੌਤ
ਇਹ ਵੀ ਪੜ੍ਹੋ : ਤਾਬੂਤ 'ਚ ਬੰਦ ਆਸਟ੍ਰੇਲੀਆ ਤੋਂ ਆਈ ਵਿਅਕਤੀ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼, ਸ਼ਮਸ਼ਾਨਘਾਟ 'ਚ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, MLA ਜਗਦੀਪ ਕੰਬੋਜ ਗੋਲਡੀ ਦੀ ਭੈਣ ਦੀ ਮੌਤ
NEXT STORY