ਜਲੰਧਰ (ਚੋਪੜਾ)–15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਬੀਤੇ ਦਿਨ ਸਟੇਡੀਅਮ ਵਿਚ ਫੁੱਲ ਡਰੈੱਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਿਹਰਸਲ ਦੌਰਾਨ ਪਰੇਡ ਕਮਾਂਡਰ ਆਈ. ਪੀ. ਐੱਸ. ਅਧਿਕਾਰੀ ਵੈਭਵ ਚੌਧਰੀ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿਚ ਆਰ. ਏ. ਐੱਫ਼., ਸੀ. ਆਰ. ਪੀ. ਐੱਫ਼., ਆਈ. ਟੀ. ਬੀ. ਪੀ., ਜਲੰਧਰ ਪੁਲਸ ਕਮਿਸ਼ਨਰੇਟ, ਆਰ. ਟੀ. ਸੀ. ਪੀ. ਏ. ਪੀ., ਆਈ. ਆਰ. ਬੀ. ਐੱਨ., ਪੰਜਾਬ ਹੋਮਗਾਰਡ, ਐੱਨ. ਸੀ. ਸੀ. (ਲੜਕੇ ਅਤੇ ਲੜਕੀਆਂ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡੀ. ਐੱਸ. ਐੱਸ. ਡੀ. ਸਕੂਲ, ਲਾਇਲਪੁਰ ਖਾਲਸਾ ਕੰਨਿਆ ਹਾਈ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਟੁਕੜੀਆਂ ਤੋਂ ਇਲਾਵਾ ਪੀ. ਏ. ਪੀ. ਜਲੰਧਰ ਦਾ ਬ੍ਰਾਸ ਬੈਂਡ ਸ਼ਾਮਲ ਸੀ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਣ ਦੇ ਨਵਜੋਤ ਸਿੰਘ ਸਿੱਧੂ ਨੇ ਦਿੱਤੇ ਸੰਕੇਤ, ਵੀਡੀਓ ਸਾਂਝੀ ਕਰਕੇ ਆਖੀ ਵੱਡੀ ਗੱਲ
ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਵਿਖਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਤੋਂ ਬਾਅਦ ਐੱਚ. ਐੱਮ. ਵੀ. ਕਾਲਜ ਜਲੰਧਰ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਐੱਸ. ਡੀ. ਫੁੱਲਰਵਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਪੁਲਸ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਓਤਪ੍ਰੋਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।
ਇਸ ਤੋਂ ਇਲਾਵਾ ਗਤਕਾ, ਟੈਂਟ ਪੈਗਿੰਗ ਅਤੇ ਪੀ. ਏ. ਪੀ. ਦੇ ਬੈਂਡ ਨੇ ਵੀ ਰਿਹਰਸਲ ਦੌਰਾਨ ਸ਼ਾਨਦਾਰ ਪੇਸ਼ਕਾਰੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ 15 ਅਗਸਤ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਪ੍ਰੋਗਰਾਮ ਨੂੰ ਉਚਿਤ ਢੰਗ ਨਾਲ ਮੁਕੰਮਲ ਕਰਨ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਸੰਭਵ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਕੂਲ ’ਚ AC ਨਾਲ ਲੱਗੀ ਅੱਗ, ਬੱਚਿਆਂ ਨੂੰ ਪਹਿਲਾਂ ਹੀ ਕਰ ਦਿੱਤੀ ਛੁੱਟੀ
NEXT STORY