ਚੰਡੀਗੜ੍ਹ (ਅੰਕੁਰ) : ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਹੁਣ ਵਿਦਿਆਰਥੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਮਾਨ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਏ. ਸੀ. ਲਗਵਾਉਣ ਦਾ ਫ਼ੈਸਲਾ ਲਿਆ ਹੈ। ਇਸ ਤਰ੍ਹਾਂ ਬੱਚੇ ਪੜ੍ਹਾਈ ਦੇ ਨਾਲ-ਨਾਲ ਹੁਣ ਠੰਡੀ ਹਵਾ ਦੇ ਨਜ਼ਾਰੇ ਵੀ ਲੈ ਸਕਣਗੇ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨੇ ਸਾਕਾਰ ਕਰਨ ਦੇ ਮਕਸਦ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇਕ ਵਿਲੱਖਣ ਪਹਿਲ ਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ’ਚ ਏ. ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਇਹ ਵੀ ਪੜ੍ਹੋ : ਈ-ਕੇ. ਵਾਈ. ਸੀ. ਕਰਵਾਉਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਇਸ ਪਹਿਲ ਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ 6 ਏ. ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪਿੰਡ ਰਾਮਨਗਰ ’ਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8,100 ਰੁਪਏ ਦਾ ਚੈੱਕ ਵੀ ਦਿੱਤਾ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ’ਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈ-ਕੇ. ਵਾਈ. ਸੀ. ਕਰਵਾਉਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY