ਪਟਿਆਲਾ (ਕੰਵਲਜੀਤ ਕੰਬੋਜ) : ਬੀਤੇ ਦਿਨ ਛਾਤੀ 'ਚ ਇਨਫੈਕਸ਼ਨ ਹੋਣ ਕਾਰਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਜੀ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਰੱਖੀ ਗਈ ਸੀ, ਜਿੱਥੋਂ ਉਨ੍ਹਾਂ ਦੀ ਮ੍ਰਿਤਕ ਦੇਹ ਪਰਮੇਸ਼ਵਰ ਦਵਾਰ ਲਿਆਂਦੀ ਗਈ ਤੇ ਆਖਰੀ ਰਸਮਾਂ ਦੇ ਨਾਲ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ। ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਇਹ ਵੀ ਪੜ੍ਹੋ : Breaking News: ਡੇਰਾ ਬਾਬਾ ਨਾਨਕ ਨੇੜੇ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 5 ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਦੀ ਛਾਤੀ 'ਚ ਇਨਫੈਕਸ਼ਨ ਫੈਲ ਗਈ ਸੀ ਅਤੇ ਹਾਰਟ 'ਚ ਵੀ ਕੁਝ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ ਸਨ। ਪਹਿਲਾਂ ਉਹ ਠੀਕ ਵੀ ਹੋ ਗਏ ਸਨ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਬੀਤੇ ਕੱਲ੍ਹ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਕਿਲੋ ਹੈਰੋਇਨ ਖੇਪ ਮਾਮਲਾ: ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਬਰਾਮਦ
NEXT STORY