ਜਲੰਧਰ (ਮਹੇਸ਼)- ਜਲੰਧਰ ਵਿਖੇ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਐਤਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਹਰ ਕਿਸੇ ਦੀ ਅੱਖ ਨਮ ਵਿਖਾਈ ਦਿੱਤੀ। ਮੇਰੀ ਕਰੀਬ 13 ਸਾਲਾ ਧੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਗਲਾ ਘੁੱਟ ਕੇ ਉਸ ਦਾ ਕਤਲ ਕਰਨ ਵਾਲੇ ਮੁਲਜ਼ਮ ਡਰਾਈਵਰ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਮੰਗ ਮ੍ਰਿਤਕਾ ਦੀ ਮਾਂ ਨੇ ਉਨ੍ਹਾਂ ਦੇ ਘਰ ਆਈ ਸਾਬਕਾ ਐਡੀਸ਼ਨਲ ਸੈਸ਼ਨ ਜੱਜ ਮੰਜੂ ਕੇ. ਰਾਣਾ ਦੀ ਮੌਜੂਦਗੀ ਵਿਚ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਫਰਿਆਦ ਕਰਦਿਆਂ ਕੀਤੀ। ਮ੍ਰਿਤਕਾ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਹ ਆਪਣੇ ਘਰ ਵਿਚ ਦੋ ਬੱਚਿਆਂ ਨਾਲ ਰਹਿੰਦੀ ਸੀ। ਉਨ੍ਹਾਂ ਦੀ ਧੀ ਲਾਡੋਵਾਲੀ ਰੋਡ ’ਤੇ ਸਥਿਤ ਇਕ ਸਕੂਲ ਵਿਚ 8ਵੀਂ ਜਮਾਤ ਵਿਚ ਪੜ੍ਹਦੀ ਸੀ। ਉਹ ਸਕੂਲੋਂ ਘਰ ਵਾਪਸ ਆਉਣ ਤੋਂ ਬਾਅਦ ਗਲੀ ਵਿਚ ਖੇਡਣ ਚਲੀ ਗਈ। ਜਦੋਂ ਉਹ ਕਾਫ਼ੀ ਦੇਰ ਤੱਕ ਵਾਪਸ ਨਾ ਆਈ ਤਾਂ ਉਨ੍ਹਾਂ ਨੂੰ ਸੀ. ਸੀ. ਟੀ. ਵੀ. ਫੁਟੇਜ ਤੋਂ ਪਤਾ ਲੱਗਾ ਕਿ ਉਹ ਉਨ੍ਹਾਂ ਦੀ ਹੀ ਗਲੀ ਵਿਚ ਰਹਿੰਦੀ ਆਪਣੀ ਸਹੇਲੀ ਦੇ ਘਰ ਗਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਦਿੱਤੀ ਚਿਤਾਵਨੀ
ਇਸ ਸਬੰਧ ਵਿਚ ਪੁਲਸ ਚੌਕੀ ਲੈਦਰ ਕੰਪਲੈਕਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਡਿਊਟੀ ਅਫ਼ਸਰ ਏ. ਐੱਸ. ਆਈ. ਮੰਗਤ ਰਾਮ ਉਸ ਦੀ ਧੀ ਦੀ ਸਹੇਲੀ ਦੇ ਘਰ ਗਿਆ ਅਤੇ ਸਹੇਲੀ ਦੇ ਪਿਤਾ ਕੋਲ ਬੈਠ ਕੇ ਲਗਭਗ ਅੱਧਾ ਘੰਟਾ ਬਿਤਾ ਕੇ ਘਰੋਂ ਬਾਹਰ ਆ ਗਿਆ ਅਤੇ ਉਸ ਨੂੰ ਕਿਹਾ ਕਿ ਉਸ ਦੀ ਧੀ ਉਥੇ ਨਹੀਂ ਹੈ, ਜਦਕਿ ਉਨ੍ਹਾਂ ਨੂੰ ਪੱਕਾ ਪਤਾ ਸੀ ਕਿ ਕੁੜੀ ਸਹੇਲੀ ਦੇ ਘਰ ਹੀ ਹੈ ਪਰ ਉਹ ਝੂਠ ਬੋਲ ਰਿਹਾ ਹੈ। ਇਸ ਤੋਂ ਬਾਅਦ ਕੁੜੀ ਦੀ ਮਾਂ ਮੁਹੱਲਾ ਨਿਵਾਸੀਆਂ ਨਾਲ ਮੁਲਜ਼ਮ ਦੇ ਘਰ ਗਈ ਅਤੇ ਉਸ ਨਾਲ ਗੱਲ ਕੀਤੀ। ਉਸ ਨੇ ਮੰਨਿਆ ਕਿ ਉਸ ਨੇ ਉਸ ਦੀ ਧੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਹੈ।
ਕੁੜੀ ਦੀ ਮਾਂ ਰੋਂਦੇ ਕਰਲਾਉਂਦੇ ਅੱਗੇ ਦੱਸਿਆ ਕਿ ਜਦੋਂ ਉਸ ਦੇ ਨਾਲ ਗਏ ਲੋਕਾਂ ਨੇ ਘਰ ਦੀ ਤਲਾਸ਼ੀ ਲਈ ਤਾਂ ਉਸ ਦੀ ਧੀ ਦੀ ਲਾਸ਼ ਘਰ ਦੇ ਬਾਥਰੂਮ ਵਿਚ ਪਈ ਸੀ। ਬਸਤੀ ਬਾਵਾ ਖੇਲ ਥਾਣੇ ਦੀ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਉਸ ਦੀ ਧੀ ਦੀ ਲਾਸ਼ ਬਾਥਰੂਮ ਵਿਚੋਂ ਬਰਾਮਦ ਕਰਕੇ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਈ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪਹਿਲਾਂ ਮੁਲਜ਼ਮ ਦੇ ਘਰ ਆ ਕੇ ਪੂਰੀ ਜਾਂਚ ਕਰਦੀ ਤਾਂ ਉਸ ਦੀ ਧੀ ਦੀ ਜਾਨ ਬਚ ਸਕਦੀ ਸੀ। ਸਾਬਕਾ ਐਡੀਸ਼ਨਲ ਸੈਸ਼ਨ ਜੱਜ ਮੰਜੂ ਕੇ. ਰਾਣਾ ਨੇ ਮ੍ਰਿਤਕਾ ਦੀ ਮਾਂ ਨੂੰ ਭਰੋਸਾ ਦਿੱਤਾ ਕਿ ਉਹ ਉਸ ਨੂੰ ਇਨਸਾਫ਼ ਜ਼ਰੂਰ ਦਿਵਾਉਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਗੈਂਗਸਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ
ਮੁਲਜ਼ਮ ਖ਼ਿਲਾਫ਼ ਕੇਸ ਦਰਜ, ਏ. ਐੱਸ. ਆਈ. ਮੰਗਤ ਰਾਮ ਨੂੰ ਕੀਤਾ ਸਸਪੈਂਡ, ਮ੍ਰਿਤਕਾ ਦਾ ਕਰਵਾਇਆ ਪੋਸਟਮਾਰਟਮ
ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਅਤੇ ਕਤਲ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਧਾਰਾ 103 (1), 65(1), 66 ਅਤੇ 6 ਬੀ. ਐੱਨ. ਐੱਸ. ਤਹਿਤ ਐੱਫ਼. ਆਈ. ਆਰ. ਨੰਬਰ 230 ਦਰਜ ਕਰ ਲਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਕਿਉਂਕਿ ਸ਼ਨੀਵਾਰ ਰਾਤ ਉਸ ਨੂੰ ਫੜਨ ਤੋਂ ਬਾਅਦ ਲੋਕਾਂ ਨੇ ਉਸ ਨੂੰ ਮੌਕੇ ’ਤੇ ਹੀ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਕਾਫ਼ੀ ਮੁਸ਼ਕਿਲ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਲੋਕਾਂ ਤੋਂ ਛੁਡਾਇਆ ਅਤੇ ਉਸ ਨੂੰ ਥਾਣੇ ਲੈ ਗਈ।
ਮਿਲੀ ਜਾਣਕਾਰੀ ਅਨੁਸਾਰ ਲੈਦਰ ਕੰਪਲੈਕਸ ਪੁਲਸ ਚੌਕੀ ਵਿਚ ਤਾਇਨਾਤ ਏ. ਐੱਸ. ਆਈ. ਮੰਗਤ ਰਾਮ ਨੂੰ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ, ਜਦਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਏ. ਐੱਸ. ਆਈ. ਨੂੰ ਸਸਪੈਂਡ ਨਹੀਂ ਸਗੋਂ ਨੌਕਰੀ ਤੋਂ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਸ ਦੀ ਗਲਤੀ ਕਾਰਨ ਹੀ ਉਨ੍ਹਾਂ ਦੀ ਧੀ ਹੁਣ ਉਨ੍ਹਾਂ ਵਿਚਕਾਰ ਨਹੀਂ ਹੈ।
ਇਹ ਵੀ ਪੜ੍ਹੋ: Punjab: ਪਰਾਂਠੇ, ਚਾਹ ਤੇ ਮੈਗੀ ਵੇਚਣ ਵਾਲੇ ਰਹਿਣ ਸਾਵਧਾਨ! ਸਖ਼ਤ ਹੁਕਮ ਹੋਏ ਜਾਰੀ
ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ ਅਤੇ ਦੇਰ ਸ਼ਾਮ ਭਾਰੀ ਪੁਲਸ ਫੋਰਸ ਦੀ ਮੌਜੂਦਗੀ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮੇਅਰ ਵਿਨੀਤ ਧੀਰ ਨੇ ਵੀ ਮ੍ਰਿਤਕਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੀ ਕਿਹਾ ਕਿ ਏ. ਐੱਸ. ਆਈ. ਮੰਗਤ ਰਾਮ ਨੂੰ ਸਸਪੈਂਡ ਕਰਨਾ ਉਸ ਦੀ ਸਜ਼ਾ ਨਹੀਂ ਹੈ। ਉਸ ਖ਼ਿਲਾਫ਼ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਾਬਕਾ ਮੰਤਰੀ ਨੂੰ ਵੱਡੀ ਰਾਹਤ! ਵਿਜੀਲੈਂਸ ਨੇ ਦੱਸਿਆ 'ਨਿਰਦੋਸ਼'
NEXT STORY