ਤਰਨਤਾਰਨ (ਰਮਨ) - ਬੀਤੇ ਦੋ ਦਿਨ ਪਹਿਲਾਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗੈਂਗਸਟਰ ਲਖਵੀਰ ਸਿੰਘ ਲੰਡਾ ਸਮੇਤ 4 ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ। ਇਸ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮ੍ਰਿਤਕ ਦੀ ਚਾਚੀ ਅਤੇ ਇਕ ਨੰਬਰਦਾਰ ਨੂੰ ਨਾਮਜ਼ਦ ਕਰ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਵੀਰਵਾਰ ਪਿੰਡ ਰਸੂਲਪੁਰ ਵਿਖੇ ਨਮ ਅੱਖਾਂ ਦੇ ਨਾਲ ਮ੍ਰਿਤਕ ਗੁਰਜੰਟ ਸਿੰਘ ਜੰਟਾ ਦਾ ਅੰਤਿਮ ਸੰਸਕਾਰ ਪੁਲਸ ਦੇ ਪੁੱਖਤਾ ਪ੍ਰਬੰਧਾਂ ਹੇਠ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ : ਹਰਪਾਲ ਚੀਮਾ ਦਾ ਦਾਅਵਾ: ਪੰਜਾਬ 'ਚੋਂ ਖ਼ਤਮ ਕੀਤਾ ਸ਼ਰਾਬ ਮਾਫ਼ੀਆ, SYL 'ਤੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਦੀ ਭਾਲ ਲਈ ਜ਼ਿਲ੍ਹੇ ਦੀਆਂ ਖੁਫ਼ੀਆ ਏਜੰਸੀਆਂ ਸਮੇਤ ਜ਼ਿਲ੍ਹਾ ਪੁਲਸ ਵਲੋਂ ਜਿੱਥੇ ਵੱਖ-ਵੱਖ ਟੀਮਾਂ ਦੂਜੇ ਰਾਜਾਂ ਵਿਚ ਰਵਾਨਾ ਕਰ ਦਿੱਤੀਆਂ ਗਈਆਂ, ਉੱਥੇ ਹੁਣ ਤੱਕ ਸਾਈਬਰ ਸੈੱਲ ਵਲੋਂ 69 ਕੈਮਰੇ ਖੰਗਾਲਦੇ ਹੋਏ ਤਫਤੀਸ਼ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਗੁਰਜੰਟ ਸਿੰਘ ਦੇ ਕਤਲ ਦੇ ਮਾਮਲੇ ’ਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਪਿਤਾ ਅਜੈਬ ਸਿੰਘ ਦੇ ਬਿਆਨਾਂ ਹੇਠ ਲਖਬੀਰ ਸਿੰਘ ਲੰਡਾ ਗੈਂਗਸਟਰ, ਅਰਸ਼ਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਨਿਵਾਸੀ ਰਸੂਲਪੁਰ, ਗੁਰਕੀਰਤ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਸ਼ੇਰੋਂ ਅਤੇ ਅਜਮੀਤ ਸਿੰਘ ਨਿਵਾਸੀ ਨੌਸ਼ਹਿਰਾ ਪੰਨੂਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਵੀਰਵਾਰ ਮ੍ਰਿਤਕ ਗੁਰਜੰਟ ਦਾ ਪੋਸਟਮਾਰਟਮ ਹੋਣ ਉਪਰੰਤ ਪਿੰਡ ਰਸੂਲਪੁਰ ਵਿਖੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਇਸ ਦੌਰਾਨ ਪੁਲਸ ਨੇ ਪਿਤਾ ਅਜੈਬ ਸਿੰਘ ਦੇ ਬਿਆਨਾਂ ਹੇਠ ਭਰਜਾਈ ਗੁਰਜਿੰਦਰ ਕੌਰ ਪਤਨੀ ਨਿਸ਼ਾਨ ਸਿੰਘ ਨਿਵਾਸੀ ਰਸੂਲਪੁਰ ਅਤੇ ਨੰਬਰਦਾਰ ਸ਼ੁਬੇਗ ਸਿੰਘ ਨੂੰ ਇਸ ਕੇਸ ਵਿਚ ਨਾਮਜ਼ਦ ਕਰ ਲਿਆ ਹੈ, ਜਦਕਿ ਅਰਸ਼ਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਜੋ ਬੀਤੇ ਦਿਨੀਂ ਗੁਜਰਾਤ ਤੋਂ ਸਪੈਸ਼ਲ ਸੈੱਲ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਏਜੰਸੀਆਂ ਅਤੇ ਜ਼ਿਲ੍ਹਾ ਪੁਲਸ ਵਲੋਂ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਅਤੇ ਹੋਰ ਰਾਜਾਂ ਵਿਚ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਜ਼ਿਲ੍ਹੇ ਦੇ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਵਲੋਂ ਕਤਲ ਕੇਸ ਵਿਚ ਲੋੜੀਂਦੇ ਮੁਲਜ਼ਮਾਂ ਦੀ ਭਾਲ ਲਈ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਅਧਿਕਾਰੀਆਂ ਪਾਸੋਂ ਰਿਪੋਰਟ ਹਾਸਲ ਕੀਤੀ ਗਈ। ਸਾਈਬਰ ਸੈੱਲ ਵਲੋਂ ਬੀਤੇ ਦੋ ਦਿਨਾਂ ਦੌਰਾਨ 69 ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਗਾਲਿਆ ਜਾ ਚੁੱਕਾ ਹੈ। ਇਸ ਦੌਰਾਨ ਇਹ ਪਤਾ ਲੱਗਾ ਹੈ ਕਿ ਹਮਲਾਵਰ ਪੱਟੀ ਤੋਂ ਨੈਸ਼ਨਲ ਹਾਈਵੇ ਘਟਨਾ ਵਾਲੀ ਥਾਂ ਪਿੰਡ ਦੀਨਪੁਰ ਵਿਖੇ ਪੁੱਜੇ ਸਨ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਿਰ ਵਾਪਸ ਪੱਟੀ ਨੂੰ ਰਵਾਨਾ ਹੋ ਗਏ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਲਈ ਪੁਲਸ ਵਲੋਂ ਵੱਖ-ਵੱਖ ਐਂਗਲਾਂ ਰਾਹੀਂ ਜਾਂਚ ਕਰਦੇ ਹੋਏ ਪੁਲਸ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਜਨਮ-ਮੌਤ ਪ੍ਰਮਾਣ-ਪੱਤਰ ਬਣਵਾਉਣ ਵਾਲਿਆਂ ਦਾ ਖੱਜਲ ਖੁਆਰੀ ਤੋਂ ਹੋ ਸਕਦਾ ਹੈ ਬਚਾਅ, ਜਾਣੋ ਤਰੀਕਾ
NEXT STORY