ਲੁਧਿਆਣਾ (ਰਾਜ) : ਕੁਝ ਦਿਨ ਪਹਿਲਾ ਸੀ. ਐੱਸ. ਸੀ. ਹਸਪਤਾਲ 'ਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ ਹੋ ਗਈ ਸੀ। ਮ੍ਰਿਤਕ ਘੁਮਾਰ ਮੰਡੀ ਦਾ ਰਾਜ ਕੁਮਾਰ (70) ਸੀ ਪਰ ਉਸ ਦੀ ਰਿਪੋਰਟ ਨਹੀਂ ਆਈ ਸੀ। ਇਸ ਲਈ ਵਿਭਾਗ ਨੇ ਉਸ ਦੀ ਲਾਸ਼ ਪਰਿਵਾਰ ਨੂੰ ਦੇਣ ਦੀ ਬਜਾਏ ਸੀ. ਐੱਮ. ਸੀ. ਦੀ ਮੋਰਚਰੀ 'ਚ ਰਖਵਾ ਦਿੱਤਾ ਸੀ। 5 ਦਿਨਾਂ ਬਾਅਦ ਵਿਅਕਤੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਈ ਸੀ।
ਇਸ ਤੋਂ ਬਾਅਦ ਹੀ ਲਾਸ਼ ਪਰਿਵਾਰ ਨੂੰ ਸੌਂਪੀ ਗਈ ਅਤੇ ਬੁੱਧਵਾਰ ਨੂੰ ਪਰਿਵਾਰ ਦੇ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ। ਦਰਅਸਲ, 9 ਅਪ੍ਰੈਲ ਨੂੰ ਘੁਮਾਰ ਮੰਡੀ ਦੇ ਰਾਜ ਕੁਮਾਰ ਨੂੰ ਸੀ. ਐੱਮ. ਸੀ. ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ 'ਚ ਕੋਰੋਨਾ ਦੇ ਲੱਛਣ ਦੱਸ ਕੇ ਡਾਕਟਰਾਂ ਨੇ ਆਈਸੋਲੇਸ਼ਨ ਵਾਰਡ 'ਚ ਰੱਖੇ ਸੈਂਪਲ ਜਾਂਚ ਲਈ ਭੇਜਿਆ ਸੀ ਪਰ ਦੋ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ ਸੀ ਪਰ ਰਿਪੋਰਟ ਨਾ ਆਉਣ ਕਾਰਣ ਲਾਸ਼ ਪਰਿਵਾਰ ਨੂੰ ਨਾ ਦੇ ਕੇ ਮੋਰਚਰੀ 'ਚ ਰਖਾਈ ਗਈ ਸੀ।
ਪੰਜਾਬ 'ਚ ਕੋਰੋਨਾ ਦਾ ਕਹਿਰ
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ 'ਚ ਹੁਣ ਤੱਕ 191 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 22 ਲੋਕ ਠੀਕ ਵੀ ਹੋ ਗਏ ਹਨ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 56 ਕੇਸ ਹਨ। ਮਲੇਰਕੋਟਲਾ 1, ਗੁਰਦਾਸਪੁਰ ਤੋਂ 1 ਕੇਸ, ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 25 ਕੇਸ, ਲੁਧਿਆਣਾ 'ਚ 11 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 6, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 24, ਫਰੀਦਕੋਟ 3 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਫਗਵਾੜਾ ਤੋਂ 1 ਕੇਸ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਸ੍ਰੀ ਮੁਕਤਸਰ ਸਹਿਬ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।
ਸ਼ਰਾਰਤੀ ਅਨਸਰਾਂ ਨੇ ਪ੍ਰਾਈਵੇਟ ਸਕੂਲ ਦੇ ਬਾਹਰ ਖੜ੍ਹੀ ਮਿੰਨੀ ਬੱਸ ਨੂੰ ਲਾਈ ਅੱਗ
NEXT STORY