ਚੰਡੀਗੜ੍ਹ (ਰਾਜਿੰਦਰ) : ਸ਼ਹਿਰ 'ਚ ਹੋਣ ਜਾ ਰਹੀ ਜੀ-20 ਦੀ ਦੂਜੀ ਬੈਠਕ ਕਾਰਨ ਜ਼ਿਲ੍ਹਾ ਨਿਆਂ ਅਧਿਕਾਰੀ ਵਿਨੇ ਪ੍ਰਤਾਪ ਸਿੰਘ ਨੇ ਸ਼ਹਿਰ ਨੂੰ 7 ਦਿਨਾਂ ਲਈ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਹੈ। ਇਸ ਦੌਰਾਨ ਨਾ ਸਿਰਫ਼ ਡਰੋਨ, ਸਗੋਂ ਇਹੋ ਜਿਹੇ ਹੀ ਹੋਰ ਉਪਕਰਣਾਂ ’ਤੇ ਵੀ ਰੋਕ ਲਾਈ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦਿਆਂ ਹੀ ਇਸ ਤਰ੍ਹਾਂ ਦੀਆਂ ਚੀਜ਼ਾਂ ਖ਼ਤਰਨਾਕ ਸਾਬਿਤ ਹੋ ਸਕਦੀਆਂ ਹਨ। ਇਸ ਕਾਰਨ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-144 ਤਹਿਤ ਰੋਕ ਲਾਈ ਹੈ।
ਇਹ ਵੀ ਪੜ੍ਹੋ : Punjab Budget 2023 : ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਕੀਤਾ ਗਿਆ ਅਹਿਮ ਐਲਾਨ
ਨਿਰਦੇਸ਼ਾਂ ਵਿਚ ਲਿਖਿਆ ਹੈ ਕਿ ਡਰੋਨ ਦੀ ਗਲਤ ਵਰਤੋਂ ਹੋ ਸਕਦੀ ਹੈ, ਜਿਸ ਨਾਲ ਸਕਿਓਰਿਟੀ ਖ਼ਤਰੇ ਨੂੰ ਦੇਖਦਿਆਂ ਰੋਕ ਲਾਉਣੀ ਜ਼ਰੂਰੀ ਹੈ। ਇਹ ਰੋਕ 27 ਮਾਰਚ ਤੋਂ 2 ਅਪ੍ਰੈਲ ਤੱਕ ਰਹੇਗੀ, ਜਿਸ ਵਿਚ ਕਿਸੇ ਵੀ ਤਰ੍ਹਾਂ ਦੇ ਈਵੈਂਟ ਵਿਚ ਡਰੋਨ ਨੂੰ ਨਹੀਂ ਉਡਾਇਆ ਜਾ ਸਕੇਗਾ। ਹਾਲਾਂਕਿ ਇਹ ਹੁਕਮ ਪੁਲਸ ਮੁਲਾਜ਼ਮਾਂ ਅਤੇ ਹੋਰ ਸਰਕਾਰੀ ਏਜੰਸੀਆਂ ’ਤੇ ਲਾਗੂ ਨਹੀਂ ਹੋਣਗੇ, ਜੇਕਰ ਉਹ ਡਿਊਟੀ ਸਬੰਧੀ ਡਰੋਨ ਉਡਾ ਰਹੇ ਹੋਣਗੇ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਤੇ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਸਾਹਮਣੇ ਨਹੀਂ ਹੋਏ ਪੇਸ਼
29, 30 ਅਤੇ 31 ਮਾਰਚ ਨੂੰ ਹੋਵੇਗੀ ਮੀਟਿੰਗ
ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਸਮੇਤ 150 ਡੈਲੀਗੇਟ 29 ਮਾਰਚ ਤੋਂ ਤਿੰਨ ਰੋਜ਼ਾ ਮੀਟਿੰਗ ਲਈ ਚੰਡੀਗੜ੍ਹ ਪੁੱਜਣਗੇ। ਉਨ੍ਹਾਂ ਦੇ ਰਹਿਣ ਦਾ ਇੰਤਜ਼ਾਮ ਆਈ. ਟੀ. ਪਾਰਕ ਸਥਿਤ ਹੋਟਲ 'ਚ ਕੀਤਾ ਗਿਆ ਹੈ। ਸਿਟੀ ਬਿਊਟੀਫੁੱਲ 29 ਮਾਰਚ ਤੋਂ 31 ਮਾਰਚ ਤੱਕ ਜੀ-20 ਸੰਮੇਲਨ ਦੀ ਦੂਜੀ ਐਗਰੀਕਲਚਰ ਡਿਪਟੀਜ਼ ਮੀਟਿੰਗ ਦੀ ਮੇਜ਼ਬਾਨੀ ਕਰੇਗਾ। ਇਸ ਸਬੰਧੀ ਯੂ. ਟੀ. ਦੇ ਸਲਾਹਕਾਰ ਧਰਮਪਾਲ ਵੱਲੋਂ ਮੀਟਿੰਗ ਦੀਆਂ ਤਿਆਰੀਆਂ ਦਾ ਖ਼ੁਦ ਜਾਇਜ਼ਾ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਤੇ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਸਾਹਮਣੇ ਨਹੀਂ ਹੋਏ ਪੇਸ਼
NEXT STORY