ਅੰਮ੍ਰਿਤਸਰ (ਬਾਠ) : ਗੁਰੂ ਨਗਰੀ 'ਚ ਅੱਜ ਤੋਂ ਜੀ-20 ਸੰਮੇਲਨ ਜੋ ਕਿ ਭਾਰਤ ਦੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਅੰਮ੍ਰਿਤਸਰ 'ਚ ਹੋ ਰਿਹਾ ਹੈ, ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹਨ। ਭਾਰਤ ਸਰਕਾਰ ਵੱਲੋਂ ਕਾਫੀ ਸਮਾਂ ਪਹਿਲਾਂ ਪੰਜਾਬ ਸਰਕਾਰ ਨੂੰ ਇਸ ਸੰਮੇਲਨ ਸਬੰਧੀ ਸੂਚਿਤ ਕਰ ਦਿੱਤਾ ਗਿਆ ਸੀ ਤੇ ਇਸ ਮੰਤਵ ਲਈ 100 ਕਰੋੜ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਸੀ। ਜੀ-20 ਸੰਮੇਲਨ 15 ਤੋਂ 17 ਮਾਰਚ ਤੱਕ ਸ਼ਹਿਰ 'ਚ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ
ਸੰਮੇਲਨ 'ਚ ਜੀ-20 ਨਾਲ ਸਬੰਧਿਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ 'ਚ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਕਾਰਜ ਸਮੂਹ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਜੀ-20 ਦੇ ਸਾਰੇ ਮੈਂਬਰ ਰਲ ਬੈਠਣਗੇ ਅਤੇ ਜੀ-20 ਦੇਸ਼ਾਂ ਦੇ ਨੌਜਵਾਨਾਂ ਦੇ ਭਵਿੱਖ ਲਈ ਕੀ ਕੀਤਾ ਜਾ ਸਕਦਾ, ਇਸ ਲਈ ਵਿਚਾਰਾਂ ਕਰਨਗੇ। ਸਿਖਰ ਸੰਮੇਲਨ ਵਿੱਚ ਪੈਨਲ ਡਿਸਕਸ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਗਿਆ ਹੈ।
ਇਹ ਵੀ ਪੜ੍ਹੋ : ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ 300 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
ਇਨ੍ਹਾਂ 'ਚ 'ਪ੍ਰਸ਼ਨ-ਉੱਤਰ' ਵੀ ਨਾਲ-ਨਾਲ ਚੱਲਣਗੇ। ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਅਤੇ ਵਿਦੇਸ਼ੀ ਮਹਿਮਾਨ ਮੁੱਖ ਬੁਲਾਰਿਆਂ ਵਿੱਚ ਸ਼ਾਮਲ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ 300 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
NEXT STORY