ਜੈਤੋ (ਪਰਾਸ਼ਰ) - ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀ ਪ੍ਰਤਿਭਾਵਾਨ ਵਿਦਿਆਰਥਣ ਗਗਨਦੀਪ ਸ਼ਰਮਾ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਵਿੱਦਿਅਕ ਪ੍ਰਤਿਭਾ ਦੇ ਬਲਬੂਤੇ ਸਟੈਨਫੋਰਡ ਯੂਨੀਵਰਸਿਟੀ, ਯੂ. ਐੱਸ. ਏ. ’ਚ ਪੀ. ਐੱਚ. ਡੀ. ਲਈ ਚੁਣੇ ਜਾ ਕੇ ਆਪਣੇ ਪਰਿਵਾਰ, ਇਸ ਸੰਸਥਾ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
ਗਗਨਦੀਪ ਸ਼ਰਮਾ ਨੇ ਨਰਸਰੀ ਤੋਂ 12ਵੀਂ ਜਮਾਤ ਤੱਕ ਦੀ ਸਿੱਖਿਆ ਇਸੇ ਸੰਸਥਾ ਤੋਂ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਵਿਚ ਫਰੀਦਕੋਟ ਜ਼ਿਲੇ ’ਚੋਂ ਤੀਜਾ ਸਥਾਨ ਹਾਸਲ ਕੀਤਾ ਸੀ। ਸਾਲ 2020-21 ਵਿਚ ਉਨ੍ਹਾਂ ਨੇ 12ਵੀਂ ਜਮਾਤ ਨਾਨ-ਮੈਡੀਕਲ ਵਿਚ ਪੂਰੇ ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਸੀ। ਇਸ ਸਕੂਲ ਦੀ ਵਿਦਿਆਰਥਣ ਗਗਨਦੀਪ ਸ਼ਰਮਾ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਪਿੰਡ ਹਰੀਨੌ ’ਚ ਖੁਸ਼ੀ ਦੀ ਲਹਿਰ ਹੈ।
ਪਰਿਵਾਰਕ ਮੈਂਬਰਾਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਗਗਨਦੀਪ ਸ਼ਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਗਗਨਦੀਪ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਪੱਕੇ ਇਰਾਦਿਆਂ ਅਤੇ ਸਖ਼ਤ ਮਿਹਨਤ ਨਾਲ ਵਿਦਿਆਰਥੀ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾ ਸਕਦੇ ਹਨ। ਉਨ੍ਹਾਂ ਦੀ ਇਹ ਕਾਮਯਾਬੀ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣ ਗਈ ਹੈ।
ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਗਗਨਦੀਪ ਸ਼ਰਮਾ ਦਾ ਸਟੈਨਫੋਰਡ ਯੂਨੀਵਰਸਿਟੀ ’ਚ ਪੀ. ਐੱਚ. ਡੀ. ਲਈ ਚੁਣਿਆ ਜਾਣਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਪਿੰਡ ਹਰੀਨੌ ਦੀ ਇਸ ਸੰਸਥਾ ਦਾ ਨਾਂ ਅੰਤਰਰਾਸ਼ਟਰੀ ਪੱਧਰ ’ਤੇ ਉੱਚਾ ਹੋਇਆ ਹੈ।
ਲੁਧਿਆਣਾ ਪੁਲਸ ਨੇ ਢਾਈ ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਮਾਮਲੇ 'ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
NEXT STORY