ਸ੍ਰੀ ਕੀਰਤਪੁਰ ਸਾਹਿਬ (ਬਾਲੀ, ਚੋਵੇਸ਼ ਲਟਾਵਾ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਸਰਨਕੋਟ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਵਾਨ ਗੱਜਣ ਸਿੰਘ ਸ਼ਹੀਦ ਹੋਏ ਗਏ ਸਨ। ਬੀਤੇ ਦਿਨ ਸ਼ਹੀਦ ਗੱਜਣ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ ਅਤੇ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਅੱਜ ਸ਼ਹੀਦ ਗੱਜਣ ਸਿੰਘ ਅਸਥੀਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਕ ਸੰਬੰਧੀਆਂ ਅਤੇ ਇਲਾਕੇ ਦੇ ਸੈਂਕੜੇ ਮੋਹਤਬਰਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਤ ਘਾਟ ਤੋਂ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।
ਇਸ ਤੋਂ ਪਹਿਲਾਂ ਸ਼ਹੀਦ ਜਵਾਨ ਗੱਜਣ ਸਿੰਘ ਦੀਆਂ ਅਸਥੀਆਂ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਪਚਰੰਡਾ ਤੋਂ ਇਕ ਕਲਸ਼ ਵਿਚ ਪਾ ਕੇ ਇਕ ਕਾਫ਼ਲੇ ਦੇ ਰੂਪ ਵਿਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲਿਆਂਦੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ, ਉਪਰੰਤ ਪਰਿਵਾਰ ਵੱਲੋਂ ਸ਼ਹੀਦ ਗੱਜਣ ਸਿੰਘ ਦੀ ਆਤਮਿਕ ਸ਼ਾਂਤੀ ਵਾਸਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਰਦਾਸ ਕਰਵਾਈ ਗਈ।
ਇਹ ਵੀ ਪੜ੍ਹੋ: ਅਹੁਦੇ ਦੇ ਬਦਲੇ ਪੈਸਾ ਵਸੂਲੀ ’ਚ ਉਲਝੇ ਸਨ ਨੇਤਾ ਜੀ, ਹੁਣ ਹਲਵਾਈ ਤੋਂ 5 ਲੱਖ ਵਸੂਲੀ ਕਰਨ 'ਤੇ ਹੋਏ ਚਰਚਿਤ
ਪਤੀ ਦੀ ਸ਼ਹਾਦਤ 'ਤੇ ਮਾਣ ਹੈ ਪਰ ਸਰਕਾਰਾਂ ਦੇ ਪ੍ਰਤੀ ਰੋਸ ਵੀ ਹੈ
ਇਸ ਮੌਕੇ ਸ਼ਹੀਦ ਦੀ ਧਰਮ ਪਤਨੀ ਹਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਆਪਣੇ ਪਤੀ ਦੀ ਸ਼ਹਾਦਤ 'ਤੇ ਮਾਣ ਹੈ ਪਰ ਸਰਕਾਰਾਂ ਦੇ ਪ੍ਰਤੀ ਰੋਸ ਵੀ ਹੈ ਕਿਉਂਕਿ ਹਰ ਰੋਜ਼ ਜੰਮੂ-ਕਸ਼ਮੀਰ ਦੇ ਵਿੱਚ ਕਈ ਮਾਂਵਾਂ ਦੇ ਪੁੱਤ ਸ਼ਹੀਦ ਹੋ ਰਹੇ ਹਨ ਪਰ ਅਫ਼ਸੋਸ ਹੈ ਕਿ ਇਹ ਸਾਰੇ ਆਮ ਲੋਕਾਂ, ਘਰਾਂ ਦੇ ਪੁੱਤ ਹਨ, ਜੇਕਰ ਰਾਜ ਭਾਗ ਵਿੱਚ ਬੈਠੇ ਲੋਕਾਂ ਦੇ ਪੁੱਤ ਇਸ ਤਰ੍ਹਾਂ ਮਰਨ ਤਾਂ ਸਰਕਾਰਾਂ ਵਿੱਚ ਬੈਠੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਪਿੱਛੋਂ ਸ਼ਹੀਦਾਂ ਦੇ ਪਰਿਵਾਰਾਂ 'ਤੇ ਕੀ ਬੀਤਦੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀਆਂ ਲਈ 10 ਵੱਡੇ ਐਲਾਨ
ਕੋਈ ਵੀ ਨਹੀਂ ਪੁੱਜਾ ਪ੍ਰਸ਼ਾਸਨ ਦਾ ਅਧਿਕਾਰੀ
ਉਧਰ ਮੌਕੇ 'ਤੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਦੀ ਸ਼ਹਾਦਤ ਉਪਰ ਜਿੱਥੇ ਫਖ਼ਰ ਮਹਿਸੂਸ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਪ੍ਰਸ਼ਾਸਨ ਦੇ ਵਿੱਚੋਂ ਇਥੇ ਕੋਈ ਨਹੀਂ ਪਹੁੰਚਿਆ ਅਤੇ ਜਿਵੇਂ-ਜਿਵੇਂ ਸਮਾਂ ਬੀਤਦਾ ਜਾਏਗਾ ਲੋਕ ਆਪਣੇ-ਆਪਣੇ ਕੰਮਾਂ ਵਿਚ ਰੁੱਝ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਮੇਤ ਬੀਤੇ ਕੱਲ੍ਹ ਸਸਕਾਰ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਲੋਕ ਅਤੇ ਸਮਾਜਿਕ ਸ਼ਖ਼ਸੀਅਤਾਂ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਈਆਂ ਸਨ, ਜਿਸ ਦੇ ਨਾਲ ਉਨ੍ਹਾਂ ਦਾ ਹੌਂਸਲਾ ਵਧਿਆ ਹੈ ਪਰ ਅੱਜ ਅਸਥੀਆਂ ਜਲ ਪ੍ਰਵਾਹ ਕਰਨ ਲੱਗੇ ਕਿਸੇ ਸਰਕਾਰੀ ਨੁਮਾਇੰਦੇ ਦਾ ਨਾ ਪੁੱਜਣਾ ਕਿਤੇ ਨਾ ਕਿਤੇ ਉਨ੍ਹਾਂ ਨੂੰ ਰੜਕ ਜ਼ਰੂਰ ਰਿਹਾ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਬੱਸਾਂ 'ਚ ਆ ਰਹੀ ਹੈ ਕੋਈ ਸਮੱਸਿਆ ਤਾਂ ਮੰਤਰੀ ਰਾਜਾ ਵੜਿੰਗ ਨੂੰ ਇਸ ਨੰਬਰ 'ਤੇ ਕਰੋ ਵਟਸਐੱਪ
ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇ ਕਿਸੇ ਸੜਕ ਦਾ ਨਾਂ
ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਮੰਗ ਕੀਤੀ ਗਈ ਕਿ ਸ਼ਹੀਦ ਗੱਜਣ ਸਿੰਘ ਦੇ ਨਾਂ 'ਤੇ ਕਿਸੇ ਸੜਕ ਦਾ ਨਾਂ ਰੱਖਿਆ ਜਾਵੇ ਪਰ ਜੇ ਹੋ ਸਕਦਾ ਹੈ ਤਾਂ ਸਰਕਾਰ ਜਿਲਾ ਰੂਪਨਗਰ ਦੇ ਵਿੱਚ ਗੱਜਣ ਸਿੰਘ ਦੇ ਨਾਂ ਅਤੇ ਸੀ. ਬੀ. ਐੱਸ. ਈ. ਦੇ ਨਾਲ ਸੰਬੰਧਤ ਇਕ ਅਜਿਹਾ ਸਕੂਲ ਬਣਾਵੇ, ਜਿਸ ਵਿੱਚੋਂ ਪੜ੍ਹ ਕੇ ਨੌਜਵਾਨ ਸਮਾਜ ਨੂੰ ਹੋਰ ਅੱਗੇ ਲੈ ਜਾ ਸਕਣ ਅਤੇ ਵੱਡੇ ਹੋ ਕੇ ਇਹ ਦੱਸ ਸਕਣ ਕਿ ਉਹ ਸ਼ਹੀਦ ਗੱਜਣ ਸਿੰਘ ਦੇ ਨਾਮ 'ਤੇ ਚੱਲ ਰਹੇ ਸਕੂਲ ਵਿੱਚ ਪੜ੍ਹੇ ਹਨ।
ਇਹ ਵੀ ਪੜ੍ਹੋ: ਚੂੜੇ ਵਾਲੇ ਹੱਥਾਂ ਨਾਲ ਪਤਨੀ ਨੇ ਸ਼ਹੀਦ ਗੱਜਣ ਸਿੰਘ ਨੂੰ ਦਿੱਤੀ ਆਖ਼ਰੀ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਪਰਿਵਾਰਕ ਮੈਂਬਰਾਂ ਨੇ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੇ ਲਈ ਅਨਾਊਂਸ ਕੀਤੀ ਸਹਾਇਤਾ ਰਾਸ਼ੀ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਸਰਕਾਰਾਂ ਸ਼ਹੀਦਾਂ ਦੇ ਸਿਰਾਂ ਦੇ ਮੁੱਲ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੇ ਪੁੱਤਰਾਂ ਦੇ ਮੁੱਲ ਪਾਉਣ ਫਿਰ ਉਨ੍ਹਾਂ ਨੂੰ ਪਤਾ ਲੱਗੂ ਕਿ ਕਿਸ ਭਾਅ ਪੈਂਦੀ ਹੈ। ਇਸ ਮੌਕੇ ਚਰਨ ਸਿੰਘ (ਪਿਤਾ), ਮਲਕੀਤ ਕੌਰ (ਮਾਤਾ), ਹਰਪ੍ਰੀਤ ਕੌਰ (ਪਤਨੀ), ਬਾਬਾ ਦਿਲਬਾਗ ਸਿੰਘ ਮਾਣਕੂਮਾਜਰਾ (ਫੁੱਫਡ਼), ਗਿਆਨੀ ਪਰਨਾਮ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਗਵੰਤ ਸਿੰਘ ਧੰਗੇਡ਼ਾ ਮੈਨੇਜਰ ਤਖਤ ਸ੍ਰੀ ਕੇਸਗਡ਼੍ਹ ਸਾਹਿਬ, ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੰਦੀਪ ਸਿੰਘ ਕਲੌਤਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਜਿਲਾ ਰੂਪਨਗਰ, ਬਾਬਾ ਪ੍ਰੇਮ ਸਿੰਘ ਭੱਲਡ਼ੀ, ਪੰਜਾਬੀ ਲੋਕ ਗਾਇਕ ਪੰਮਾ ਡੂਮੇਵਾਲ, ਵਿਜੇ ਬਜਾਜ, ਤਿਲਕ ਰਾਜ ਪਚਰੰਡਾ, ਸੁਰਿੰਦਰ ਸਿੰਘ ਰਾਜਾ, ਰਾਮ ਸਰੂਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਸਾਕ ਸਬੰਧੀ ਅਤੇ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਮੁੜ ਬਣੀ ਚਰਚਾ ਦਾ ਵਿਸ਼ਾ, ਜਿੱਤਿਆ ਲੋਕਾਂ ਦਾ ਦਿਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਜ ਦੇ ਦਿਹਾੜੇ ’ਤੇ ਵਿਸ਼ੇਸ਼ : ਹੰਕਾਰ ਦੇ ਨਾਸ਼ ਦਾ ਤਿਉਹਾਰ ‘ਦੁਸਹਿਰਾ’
NEXT STORY