ਫ਼ਰੀਦਕੋਟ (ਰਾਜਨ) : ਸਥਾਨਕ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਸਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ’ਤੇ ਸੀ ਤਾਂ ਪਿੰਡ ਚਹਿਲ ਦੇ ਸੇਮ ਨਾਲੇ ਕੋਲ ਇਤਲਾਹ ਮਿਲੀ ਸੀ ਕਿ ਇਕ ਗੈਂਗ ਦੇ ਮੈਂਬਰ ਜੋ ਨਸ਼ਾ ਕਰਨ ਦੇ ਆਦੀ ਹਨ ਬੀੜ ਚਹਿਲ ਵਿਖੇ ਸੰਘਣੇ ਦਰੱਖਤਾਂ ਹੇਠ ਮਾਰੂ ਹਥਿਆਰਾਂ ਸਮੇਤ ਬੈਠੇ ਲੁੱਟ ਖੋਹ ਕਰਨ ਦੀ ਯੋਜਨਾਂ ਬਣਾ ਰਹੇ ਹਨ।
ਇਸ ’ਤੇ ਪੁਲਸ ਪਾਰਟੀ ਵੱਲੋਂ ਰੇਡ ਮਾਰ ਕੇ ਉਕਤ ਨੂੰ ਕਾਬੂ ਕਰ ਲਿਆ ਗਿਆ। ਬਾਅਦ ਵਿਚ ਪਛਾਣ ਕੀਤੇ ਮੁਲਜ਼ਮ ਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਲਵਪ੍ਰੀਤ ਸਿੰਘ (ਵਾਸੀ ਅਰਾਈਆਂਵਾਲਾ ਕਲਾਂ) ਅਤੇ ਜਤਿੰਦਰ ਸਿੰਘ ਵਾਸੀ ਪਿੰਡ ਪੱਕਾ ਨੂੰ 1 ਕਿ੍ਰਪਾਨ ਅਤੇ 3 ਕਾਪਿਆਂ ਸਮੇਤ ਗਿ੍ਰਫਤਾਰ ਕਰ ਲਿਆ ਗਿਆ।
ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
NEXT STORY