ਜਲੰਧਰ (ਸੁਧੀਰ)–ਭੋਲੇ-ਭਾਲੇ ਲੋਕਾਂ ਨੂੰ ਡਾਲਰਾਂ-ਪੌਂਡਾਂ ਦੇ ਸੁਨਹਿਰੀ ਸੁਪਨੇ ਦਿਖਾ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਕਈ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਅੱਜ ਕਮਿਸ਼ਨਰੇਟ ਪੁਲਸ ਨੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਨੂੰ ਡੌਂਕੀ ਲੁਆ ਕੇ ਯੂਰਪੀਅਨ, ਅਮਰੀਕਾ ਅਤੇ ਹੋਰਨਾਂ ਦੇਸ਼ਾਂ ਵਿਚ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਠੱਗਣ ਵਾਲੇ ਇਕ ਗਿਰੋਹ ਨੂੰ ਬੇਪਰਦ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਿਹਾ ਹੈ। ਕਾਬੂ ਵਿਅਕਤੀਆਂ ਤੋਂ ਪੁਲਸ ਨੇ 38 ਲੱਖ 86 ਹਜ਼ਾਰ 400 ਰੁਪਏ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਜਾਅਲੀ ਟਰੈਵਲ ਏਜੰਟ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨੂੰ ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਪੁਲਸ ਲਾਈਨਜ਼ ਰੋਡ ’ਤੇ ਇਕ ਹੋਟਲ ਵਿਚ ਠੱਗੀ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ ਕੁਮਾਰ, ਏ. ਸੀ ਪੀ. ਕੈਂਟ ਹਰਸ਼ਪ੍ਰੀਤ ਸਿੰਘ ਅਤੇ ਏ. ਸੀ ਪੀ. ਸੈਂਟਰਲ ਨਿਰਮਲ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਦਾ ਗਠਨ ਕਰਕੇ 2 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 38 ਲੱਖ 86 ਹਜ਼ਾਰ 400 ਰੁਪਏ ਦੀ ਨਕਦੀ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਅਜੇ ਹੋਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀਆਂ ਦੀ ਪਛਾਣ ਕਰਨਵੀਰ ਸਿੰਘ ਨਿਵਾਸੀ ਰੇਰੂ ਚੌਕ ਜਲੰਧਰ ਅਤੇ ਵਿਸ਼ਾਲ ਨਿਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਤੀਜੇ ਫ਼ਰਾਰ ਸਾਥੀ ਦੀ ਪੁਲਸ ਵੱਲੋਂ ਭਾਲ ਜਾਰੀ ਹੈ। ਸੀ. ਪੀ. ਚਾਹਲ ਨੇ ਦੱਸਿਆ ਕਿ ਫਿਲਹਾਲ ਪੁਲਸ ਕਾਬੂ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
'ਬਹਿ ਕੇ ਵੇਖ ਜਵਾਨਾ..., 92 ਸਾਲਾ ਕਿਰਪਾਲ ਸਿੰਘ ਨੇ ਮਲੇਸ਼ੀਆ 'ਚ ਕਰਵਾਈ ਪੰਜਾਬ ਦੀ ਬੱਲੇ-ਬੱਲੇ
NEXT STORY