ਅੰਮ੍ਰਿਤਸਰ : ਜੰਡਿਆਲਾ ਗੁਰੂ ਨੇੜੇ ਪਿੰਡ ਨਿੱਜਰਪੁਰਾ ਵਿਖੇ ਬੀਤੀ ਰਾਤ ਐੱਨ. ਆਰ. ਆਈ. ਦੇ ਘਰ ਕਾਲਾ ਕੱਛਾ ਗਿਰੋਹ ਨੇ ਧਾਵਾ ਬੋਲ ਦਿੱਤਾ। ਚੋਰ ਇਕ ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਐੱਲ. ਈ. ਡੀ. ਅਤੇ ਘਰ ਦਾ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੋਰ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਸ ਮੌਕੇ ਪਿੰਡ ਨਿੱਜਰਪੁਰਾ ਦੇ ਸਰਪੰਚ ਜੱਜ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਅੰਗਰੇਜ ਐੱਨ. ਆਰ. ਆਈ. ਦੇ ਰਿਸ਼ਤੇਦਾਰ ਕੁਲਵਿੰਦਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਰਿਵਾਰ ਕੈਨੇਡਾ ਵਿਚ ਪਿਛਲੇ 10 ਸਾਲ ਤੋਂ ਰਹਿ ਰਿਹਾ ਹੈ ਪਰ ਸਾਲ ਬਾਅਦ ਪਿੰਡ ਆਉਂਦੇ ਜਾਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਗਰਮੀ ਨੂੰ ਦੇਖਦਿਆਂ ਲਿਆ ਜਾ ਸਕਦੈ ਇਹ ਵੱਡਾ ਫ਼ੈਸਲਾ
ਬੀਤੀ ਰਾਤ ਉਨ੍ਹਾਂ ਦੇ ਘਰ ਚੋਰਾਂ ਨੇ ਧਾਵਾ ਬੋਲ ਦਿੱਤਾ। ਘਰ ਦੇ ਸਾਰੇ ਕਮਰਿਆਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਚੋਰਾਂ ਦੀ ਭਾਲ ਕਰਕੇ ਚੋਰਾਂ ਕੋਲੋਂ ਸਮਾਨ ਦੀ ਬਰਾਮਦਗੀ ਕੀਤੀ ਜਾਵੇ। ਇਸ ਮੌਕੇ ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਘਰ ਚੋਰੀ ਹੋਈ ਹੈ ਉਨ੍ਹਾਂ ਦੇ ਪਰਿਵਾਰ ਵੱਲੋਂ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਬਹੁਤ ਜਲਦੀ ਚੋਰ ਫੜੇ ਜਾਣਗੇ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਖੇਤਾਂ ਦੀ ਮੋਟਰ 'ਤੇ ਹੋ ਗਿਆ ਵੱਡਾ ਕਾਂਡ, ਦਿਨ ਚੜ੍ਹਦੇ ਪੈ ਗਿਆ ਭੜਥੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
NEXT STORY