ਅਬੋਹਰ (ਰਹੇਜਾ) : ਅਬੋਹਰ ਤਹਿਸੀਲ ਕੰਪਲੈਕਸ ਦੀ ਕਾਰ ਪਾਰਕਿੰਗ ਵਿਚ ਤਰੀਕ ਭੁਗਤਾਨ ਆਏ ਨੌਜਵਾਨਾਂ 'ਤੇ ਹੋਈ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ ਜਦਕਿ ਹਲਮੇ ਵਿਚ ਜ਼ਖਮੀ ਹੋਏ ਨੌਜਵਾਨਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਾ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, 12, 13 ਤੇ 14 ਦਸੰਬਰ ਨੂੰ ਰਹੋ ਸਾਵਧਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਲੂ ਪੰਡਿਤ ਪੁੱਤਰ ਅਵਨੀਸ਼ ਪੁਜਾਰੀ ਵਾਸੀ ਪੁਰਾਣੀ ਫਾਜ਼ਿਲਕਾ ਰੋਡ, ਜੋਹੜੀ ਮੰਦਰ, ਅਬੋਹਰ ਆਪਣੇ ਦੋਸਤਾਂ ਨਾਲ ਤਹਿਸੀਲ ਕੰਪਲੈਕਸ ਵਿਚ ਸੁਣਵਾਈ ਵਿਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਕਾਰ ਪਾਰਕਿੰਗ ਕਰਦੇ ਸਮੇਂ ਉਸ 'ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ, ਜਿਸ ਕਾਰਨ ਗੋਲੂ ਪੰਡਿਤ ਅਤੇ ਉਸਦੇ ਦੋਸਤਾਂ ਨੂੰ ਗੋਲੀ ਲੱਗ ਗਈ। ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਗੋਲੂ ਪੰਡਿਤ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਹਮਲੇ ਦਾ ਦੋਸ਼ ਗੱਗੀ ਲਾਹੌਰੀਆ ਨਾਮ ਦੇ ਨੌਜਵਾਨ 'ਤੇ ਲਗਾਇਆ ਹੈ। ਪੁਲਸ ਵਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਲਈ ਜ਼ਰੂਰੀ ਖ਼ਬਰ, ਹੈਰਾਨ ਕਰੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਿਆਸੀ ਘਮਸਾਨ! ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ਨੂੰ ਵੱਡਾ ਝਟਕਾ
NEXT STORY