ਅੰਮ੍ਰਿਤਸਰA (ਗੁਰਪ੍ਰੀਤ)- ਅੰਮ੍ਰਿਤਸਰ 'ਚ ਵੱਡੀ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਰਵਨੀਤ ਸਿੰਘ ਸੋਨੂੰ ਮੋਟਾ ਦਾ ਕਤਲ ਕੀਤਾ ਗਿਆ ਹੈ। ਇਸ ਵਾਰਦਾਤ ਨੂੰ ਸ਼ਹਿਰ ਦੇ ਕਾਠੀਆਂ ਵਾਲੇ ਬਾਜ਼ਾਰ 'ਚ ਅੰਜਾਮ ਦਿੱਤਾ ਗਿਆ। ਇਸ ਸੰਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 2 ਵ੍ਹੀਲਰ 'ਤੇ ਸਵਾਰ ਹੋ ਕੇ 2 ਨੌਜਵਾਨ ਆਏ, ਜਿਨ੍ਹਾਂ ਨੇ ਸੋਨੂੰ ਮੋਟਾ ਨਾਮੀ ਗੈਂਗਸਟਰ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਸ਼ਹਿਰ ਦੇ ਜਿਸ ਇਲਾਕੇ 'ਚ ਵਾਰਦਾਤ ਹੋਈ ਹੈ ਉਹ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ, ਜਿਸ ਕਾਰਨ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਦੱਸ ਦੇਈਏ ਸੋਨੂੰ ਮੋਟਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਪਾਣੀਆਂ 'ਤੇ CM ਮਾਨ ਦਾ ਵੱਡਾ ਬਿਆਨ ਤੇ ਕੈਨੇਡਾ ਚੋਣਾਂ 'ਚ ਕਿਸ ਨੇ ਮਾਰੀ ਬਾਜ਼ੀ, ਅੱਜ ਦੀਆਂ ਟੌਪ-10 ਖਬਰਾਂ
NEXT STORY