ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਸਰਹਾਲੀ ਥਾਣੇ ਅਧੀਨ ਆਉਂਦੇ ਅਨਾਜ ਮੰਡੀ ਬੁਧਵਾਰ ਦੇਰ ਸ਼ਾਮ ਗੋਲੀਆਂ ਦੀ ਤਾੜ-ਤਾੜ ਨਾਲ ਹਿੱਲ ਗਈ। ਦੋ ਗੁੱਟਾਂ ਵਿਚਕਾਰ ਹੋਈ ਗੈਂਗਵਾਰ ਨੇ ਮਿੰਟਾਂ ਵਿੱਚ ਹੀ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚਾ ਦਿੱਤੀ। ਖੂਨੀ ਝੜਪ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਅਜੈ ਪਾਲ ਸਿੰਘ ਵਜੋਂ ਹੋਈ ਹੈ, ਜਦੋਂ ਕਿ ਅਵਿਨਾਸ਼ ਸਮੇਤ ਇੱਕ ਹੋਰ ਨੌਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਿਵਲ ਹਸਪਤਾਲ ਦੇ ਮੈਡੀਕਲ ਅਫਸਰ ਡਾਕਟਰ ਸ਼ਿਵਮ ਨੇ ਦੱਸਿਆ ਕਿ ਅਜੈਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਘੇ ਦੀ ਗਰਦਨ ਅਤੇ ਲੱਤ ਵਿੱਚ ਗੋਲੀ ਲੱਗੀ ਹੈ, ਜਦੋਂ ਕਿ ਅਵਿਨਾਸ਼ ਦੇ ਪੱਟ ਵਿੱਚ ਗੋਲੀ ਲੱਗੀ ਹੈ। ਇਲਾਜ ਦੌਰਾਨ ਅਜੈਪਾਲ ਨੇ ਦਮ ਤੋੜ ਦਿੱਤਾ ਜਦ ਕਿ ਅਵਿਨਾਸ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਸੀ, ਪਰ ਉਹ 45 ਮਿੰਟ ਤੱਕ ਨਹੀਂ ਪੁੱਜੀ। ਘਟਨਾ ਸਮੇਂ, ਪੁਲਸ ਇਲਾਕੇ ਵਿੱਚ ਫਲੈਗ ਮਾਰਚ ਕਰਨ ਵਿੱਚ ਰੁੱਝੀ ਹੋਈ ਸੀ, ਜਦੋਂ ਅਨਾਜ ਮੰਡੀ ਵਿੱਚ ਦੋ ਗੁਟਾਂ ਵਿੱਚ ਖੂਨੀ ਝੜਪ ਚਲ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਵਾਰ ਸਰਹਾਲੀ ਕਲਾਂ ਦੇ ਅਤੀਸ਼ ਗਰੁੱਪ ਅਤੇ ਰੂੜੀਵਾਲਾ ਦੇ ਮੱਛੀ ਗਰੁੱਪ ਵਿਚਕਾਰ ਪੁਰਾਣੀ ਰੰਜਿਸ਼ ਕਾਰਨ ਸ਼ੁਰੂ ਹੋਈ ਸੀ। ਦੋਵੇਂ ਗਰੁੱਪ ਕਈ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਆਤਿਸ਼ ਅਤੇ ਅਵਿਨਾਸ਼ ਵਿਰੁੱਧ ਅੰਮ੍ਰਿਤਸਰ ਵਿੱਚ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਦੋਵੇਂ ਕਥਿਤ ਤੌਰ 'ਤੇ ਵਿਦੇਸ਼ ਵਿਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਲਈ ਕੰਮ ਕਰਦੇ ਹਨ।
ਪੁਲਸ 45 ਮਿੰਟ ਬਾਅਦ ਘਟਨਾ ਸਥਾਨ 'ਤੇ ਪਹੁੰਚੀ, ਪਰ ਉਦੋਂ ਤੱਕ ਹਮਲਾਵਰ ਭੱਜ ਚੁੱਕੇ ਸਨ। ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਗੈਂਗਵਾਰ ਵਿੱਚ ਸ਼ਾਮਲ ਦੋਵਾਂ ਗਰੁੱਪਾਂ ਦੇ ਮੈਂਬਰਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਜੈ ਪਾਲ ਸਿੰਘ ਦੇ ਪਿਤਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਅਜੈ ਪਾਲ ਸਿੰਘ ਨੂੰ ਅੱਜ ਉਸਦੇ ਕੁਝ ਯਾਰ ਦੋਸਤ ਘਰੋਂ ਆਪਣੇ ਨਾਲ ਲੈ ਗਏ ਸਨ ਜਿਸ ਤੋਂ ਬਾਅਦ ਉਸੇ ਨੂੰ ਸੂਚਨਾ ਮਿਲੀ ਕਿ ਉਸ ਦੇ ਬੇਟੇ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਹੈ। ਜਦਕਿ ਅਵਿਨਾਸ਼ ਜੋ ਇਸਦਾ ਦੋਸਤ ਸੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਪਿਤਾ ਨੇ ਦੱਸਿਆ ਕਿ ਅਜੈ ਪਾਲ ਸਿੰਘ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕਰੀਬ 4 ਪਰਚੇ ਥਾਣਾ ਸਦਰ ਤਰਨ ਤਾਰਨ ਵਿਖੇ ਦਰਜ ਹਨ ਜੋ ਇਸ ਸਮੇਂ ਜਮਾਨਤ ਉੱਪਰ ਬਾਹਰ ਆਇਆ ਹੋਇਆ ਸੀ।
ਡੀਐੱਸਪੀ ਲਵਕੇਸ਼ ਸੈਣੀ ਨੇ ਕਿਹਾ ਕਿ ਇਹ ਘਟਨਾ ਪੁਰਾਣੀ ਰੰਜਿਸ਼ ਤੋਂ ਪ੍ਰੇਰਿਤ ਹੋ ਸਕਦੀ ਹੈ, ਹਾਲਾਂਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਘਟਨਾ ਸਥਾਨ ਤੋਂ ਬਰਾਮਦ ਕੀਤੇ ਗਏ ਸ਼ੈੱਲ ਖੋਲ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਇਸ ਮਾਮਲੇ ਵਿੱਚ ਗੋਲੀ ਲੱਗੀ ਹੋਈ ਇੱਕ ਸਫਾਰੀ ਗੱਡੀ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੰਜਾਬ 'ਚ ਸ਼ਰਮਨਾਕ ਘਟਨਾ! ਟਰਾਂਸਜੈਂਡਰ ਵੀ ਨਹੀਂ ਬਖ਼ਸ਼ਿਆ, ਤਿੰਨ ਬੰਦਿਆਂ ਨੇ...
NEXT STORY