ਜ਼ੀਰਾ (ਸਤੀਸ਼ ਵਿੱਜ) : ਜ਼ੀਰਾ ਅੰਦਰ ਇਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਹਥਿਆਰਬੰਦ ਲੋਕਾਂ ਵੱਲੋਂ ਇਕ ਪਰਿਵਾਰ 'ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ ਜਦੋਂ ਪਰਿਵਾਰ ਪਿੰਡ ਵਿਚ ਬਣੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ। ਪਰਿਵਾਰਿਕ ਮੈਂਬਰਾਂ ਨੂੰ ਮਾਨਯੋਗ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਿਲੇ ਹੋਏ ਗਨਮੈਨ ਵੱਲੋਂ ਗੋਲੀ ਚਲਾਏ ਜਾਣ 'ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਮੌਤ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦਾ ਹੈ ਅਤੇ ਕੱਲ੍ਹ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ ਵਿਖੇ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਉਸ ਸਮੇਂ ਤਿੰਨ ਚਾਰ ਗੱਡੀਆਂ 'ਤੇ ਸਵਾਰ ਹੋ ਕੇ ਆਏ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਉਸ ਉੱਪਰ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਉਸ ਦੀ ਜਾਨ ਬਚਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਿਲੇ ਗੰਨ ਮੈਨ ਨੇ ਵੀ ਹਮਲਾਵਰਾਂ 'ਤੇ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : 8 ਮਹੀਨੇ ਬਾਅਦ ਹੋਇਆ ਜਬਰ-ਜ਼ਿਨਾਹ ਦਾ ਖ਼ੁਲਾਸਾ, 7 ਸਾਲਾ ਬੱਚੀ ਮੂੰਹੋਂ ਸੱਚ ਸੁਣ ਦੰਗ ਰਹਿ ਗਿਆ ਪਰਿਵਾਰ
ਦੂਜੇ ਪਾਸੇ ਜਾਣਕਾਰੀ ਦਿੰਦਿਆਂ ਕਾਂਸਟਬਲ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਪੁਲਸ ਵਿਚ ਕਾਂਸਟੇਬਲ ਦੇ ਤੌਰ 'ਤੇ ਆਪਣੀ ਨੌਕਰੀ ਕਰ ਰਿਹਾ ਹੈ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਸ ਦੀ ਡਿਊਟੀ ਗੁਰਜੰਟ ਸਿੰਘ ਦੇ ਪੁੱਤਰ ਅਤੇ ਨੂੰਹ ਦੀ ਸੁਰੱਖਿਆ ਲਈ ਲੱਗੀ ਹੋਈ ਹੈ, ਉਸ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਇਹ ਪਰਿਵਾਰ ਮਾਛੀਵਾੜਾ ਤੋਂ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਅਚਾਨਕ ਕੁਝ ਲੋਕਾਂ ਵਲੋਂ ਇਨ੍ਹਾਂ ਉੱਪਰ ਸਿੱਧੀਆਂ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਸ ਨੇ ਆਪਣੀ ਡਿਊਟੀ ਨਿਭਾਉਂਦਿਆਂ ਜਵਾਬੀ ਫਾਇਰਿੰਗ ਕੀਤੀ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਨੌਜਵਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਇਆ ਸਰੀਰ, ਗੁੱਟ 'ਤੇ ਬੰਨ੍ਹੀ ਰਹਿ ਗਈ ਰੱਖੜੀ
ਕੀ ਕਹਿਣਾ ਹੈ ਪੁਲਸ ਦਾ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਥਾਣਾ ਸਦਰ ਜ਼ੀਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਉਂ ਹੀ ਮਾਮਲੇ ਸਬੰਧੀ ਜਾਣਕਾਰੀ ਮਿਲੀ ਤਾਂ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੌਕੇ 'ਤੇ ਕਈ ਖੋਲ੍ਹ ਬਰਾਮਦ ਹੋਏ ਹਨ। ਇਸ ਗੋਲੀਬਾਰੀ ਦੌਰਾਨ ਗੰਨਮੈਨ ਵੱਲੋਂ ਚਲਾਈ ਗਈ ਗੋਲੀ ਹਮਲਾਵਰਾਂ ਦੇ ਇਕ ਆਦਮੀ ਦੇ ਵੀ ਲੱਗੀ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
NEXT STORY