ਦਾਖਾ (ਰਾਜ ਬੱਬਰ) : ਬੀਤੇ ਕੱਲ੍ਹ ਮੁੱਲਾਂਪੁਰ ਦਾਖਾ ਦੇ ਇਕ ਪਿੰਡ ਵਿਚ ਲੁਧਿਆਣਾ ਦੀ ਵਿਆਹੁਤਾ ਬੀਬੀ ਨਾਲ ਪੰਜ ਨੌਜਵਾਨਾਂ ਵਲੋਂ ਸਮੂਹਕ ਜਬਰ-ਜ਼ਿਨਾਹ ਦੇ ਮਾਮਲੇ ਵਿਚ ਪੁਲਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਇਸ ਵਾਰਦਾਤ ਦਾ ਮਾਸਟਰ ਮਾਈਂਡ ਮੁਲਜ਼ਮ ਅਜੇ ਵੀ ਪੁਲਸ ਦੀ ਪਹੁੰਚ ਤੋਂ ਦੂਰ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਾ ਥਾਣੇ ਦੇ ਡੀ. ਐੱਸ. ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫਰਾਰ ਨੌਜਵਾਨ ਜਸਕਰਨ ਸਿੰਘ ਨੇ ਆਪਣੀ ਭੈਣ ਦੇ ਵਿਆਹ ਦਾ ਬਹਾਨਾ ਬਣਾ ਕੇ ਲੁਧਿਆਣਾ ਦੀ ਰਹਿਣ ਵਾਲੀ ਇਕ ਵਿਆਹੁਤਾ ਬੀਬੀ ਜੋ ਮਹਿੰਦੀ ਲਗਾਉਣ ਦਾ ਕੰਮ ਕਰਦੀ ਹੈ, ਨੂੰ ਮਹਿੰਦੀ ਦੇ ਬਹਾਨੇ ਐੱਮ. ਬੀ. ਡੀ. ਮਾਲ ਕੋਲ ਬੁਲਾਇਆ ਤੇ ਫਿਰ ਉਸ ਨੂੰ ਆਲਟੋ ਕਾਰ ਵਿਚ ਪਿੰਡ ਮੰਡਿਆਣੀ ਲੈ ਗਿਆ। ਜਿੱਥੇ ਉਸਦੇ ਚਾਰ ਸਾਥੀ ਪਹਿਲਾਂ ਹੀ ਮੌਜੂਦ ਸਨ ਤੇ ਪੰਜਾਂ ਨੇ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ ਅਤੇ ਫਿਰ ਉਸਨੂੰ ਲਿਧਿਆਣਾ ਦੇ ਇਕ ਮਾਲ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਆਲਟੋ ਕਾਰ ਸਾਹਿਤ ਕਾਬੂ ਕਰ ਲਿਆ ਹੈ ਅਤੇ ਫਰਾਰ ਨੌਜਵਾਨ ਜੋ ਕਿ ਮੁੱਖ ਮੁਲਜ਼ਮ þ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ, ਅਮਰੀਕਾ ’ਚ ਧੱਕ ਪਾ ਚੁੱਕੇ ਉੱਘੇ ਕਬੱਡੀ ਖਿਡਾਰੀ ਮਾਣਕ ਜੋਧਾਂ ਦੀ ਹਾਦਸੇ ’ਚ ਮੌਤ਼
ਨੋਟ - ਦਿਨੋਂ ਦਿਨ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਲ਼ਈ ਤੁਸੀਂ ਕਿਸ ਨੂੰ ਜ਼ਿੰਮੇਵਾਰ ਮੰਨਦੇ ਹੋ?
ਕਿਸਾਨੀ ਅੰਦੋਲਨ ’ਤੇ ਛੋਟੇਪੁਰ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ
NEXT STORY