ਪਟਿਆਲਾ (ਬਲਜਿੰਦਰ) : ਨਾਬਾਲਗਾ ਨਾਲ ਗੈਂਗ ਰੇਪ ਕਰਕੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਨੌਰ ਦੀ ਪੁਲਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਅਕਤੀਆਂ ਖਿਲਾਫ ਕੇਸ ਕੀਤਾ ਗਿਆ ਹੈ, ਉਨ੍ਹਾਂ ਵਿਚ ਗੁਰਸੇਵਕ ਸਿੰਘ, ਜਸ਼ਨ ਸਿੰਘ, ਗੁਰਪ੍ਰੀਤ ਸਿੰਘ , ਕਰਨ ਸਿੰਘ ਸ਼ਾਮਲ ਹਨ, ਜਿਨ੍ਹਾਂ ਖਿਲਾਫ ਪੁਲਸ ਨੇ 70(2), 351(2) ਬੀ. ਐੱਨ. ਐੱਸ. ਅਤੇ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕੀਤਾ ਹੈ। ਲੜਕੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 16 ਸਾਲ ਹੈ ਅਤੇ ਉਹ ਆਪਣੇ ਦੂਜੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਕਾਫੀ ਪਰੇਸ਼ਾਨ ਚੱਲ ਰਹੀ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ
ਕਾਫੀ ਪੁੱਛਗਿੱਛ ਕਰਨ ਤੋਂ ਬਾਅਦ ਉਸ ਦੀ ਲੜਕੀ ਨੇ ਦੱਸਿਆ ਕਿ ਜਨਵਰੀ ਦੇ ਮਹੀਨੇ ਵਿਚ ਉਹ ਸ਼ਾਮ ਨੂੰ 6 ਵਜੇ ਘਰ ਤੋਂ ਕੁੱਝ ਲੈਣ ਲਈ ਡੇਅਰੀ ’ਤੇ ਜਾ ਰਹੇ ਸੀ ਤਾਂ ਉਥੇ ਉਕਤ ਵਿਅਕਤੀ ਦੋ ਮੋਟਰਸਾਈਕਲਾਂ ’ਤੇ ਆਏ ਅਤੇ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਪਿੰਡ ਦੇ ਨਾਲ ਲੱਗਦੀ ਨਹਿਰ ’ਤੇ ਲੈ ਗਏ, ਜਿੱਥੇ ਸਾਰਿਆਂ ਨੇ ਵਾਰੋ-ਵਾਰੀ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਅਗਲੇ ਦਿਨ ਸਵੇਰੇ 5 ਵਜੇ ਉਸ ਨੂੰ ਘਰ ਦੇ ਕੋਲ ਛੱਡ ਕੇ ਚਲੇ ਗਏ। ਇਸ ਗੈਂਗ ਰੇਪ ਦੇ ਕਾਰਨ ਲੜਕੀ ਗਰਭਵਤੀ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ 3 ਮੁਲਜ਼ਮ ਗ੍ਰਿਫ਼ਤਾਰ
NEXT STORY