ਜ਼ੀਰਕਪੁਰ (ਜ.ਬ.) : ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਵਿਆਹੁਤਾ ਔਰਤ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ੀਰਕਪੁਰ ਪੁਲਸ ਨੇ ਚੰਡੀਗੜ੍ਹ ਦੀ ਰਹਿਣ ਵਾਲੀ ਵਿਆਹੁਤਾ ਔਰਤ ਦੀ ਸ਼ਿਕਾਇਤ ’ਤੇ ਸਮੂਹਿਕ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ 'ਚ ਚੰਡੀਗੜ੍ਹ ਪੁਲਸ ਨੇ ਔਰਤ ਦੀ ਸ਼ਿਕਾਇਤ ’ਤੇ ਜ਼ੀਰੋ ਐੱਫ. ਆਈ. ਆਰ. ਦਰਜ ਕਰ ਕੇ ਜ਼ੀਰਕਪੁਰ ਪੁਲਸ ਨੂੰ ਭੇਜ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ ਉਹ ਆਪਣੇ ਪਤੀ ਤੋਂ ਵੱਖ ਰਹਿੰਦੀ ਹੈ ਅਤੇ ਉਸ ਦੇ ਤਿੰਨ ਬੱਚੇ ਹਨ। ਉਹ ਆਪਣੇ ਘਰ ਦੇ ਨੇੜੇ ਕਰਿਆਨੇ ਦੀ ਦੁਕਾਨ ਚਲਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ 5 ਕਿਸਾਨ ਜੱਥੇਬੰਦੀਆਂ ਦਾ ਅਹਿਮ ਐਲਾਨ, ਵੱਖ-ਵੱਖ ਥਾਵਾਂ 'ਤੇ ਕੀਤੀਆਂ ਜਾਣਗੀਆਂ ਵੱਡੀਆਂ ਕਾਨਫਰੰਸਾਂ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਘਰ ਦੇ ਨੇੜੇ ਹੀ ਰਹਿਣ ਵਾਲਾ ਪ੍ਰਮੋਦ ਕੁਮਾਰ ਕਾਫੀ ਸਮੇਂ ਤੋਂ ਉਸ ਨੂੰ ਨੌਕਰੀ ਦਿਵਾਉਣ ਲਈ ਕਹਿ ਰਿਹਾ ਸੀ। ਉਸ ਨੇ ਦੱਸਿਆ ਕਿ ਪ੍ਰਮੋਦ ਨੇ ਆਪਣੇ ਬੌਸ ਨਾਲ ਨੌਕਰੀ ਲਈ ਗੱਲ ਕੀਤੀ ਹੈ। ਇਸ ਲਈ ਨਾਲ ਜਾਣ ਪਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪ੍ਰਮੋਦ ਕੁਮਾਰ ਉਸ ਨੂੰ ਜ਼ੀਰਕਪੁਰ ਦੇ ਇਕ ਹੋਟਲ 'ਚ ਲੈ ਗਿਆ। ਉੱਥੇ ਪ੍ਰਮੋਦ ਨੇ ਉਸ ਨੂੰ ਕੋਲਡ ਡਰਿੰਕ ਦੇ ਨਾਲ ਕੁੱਝ ਪਕੌੜੇ ਖਾਣ ਲਈ ਦਿੱਤੇ, ਜਿਸ ਤੋਂ ਬਾਅਦ ਉਸ ਦਾ ਸਿਰ ਘੁੰਮਣ ਲੱਗ ਪਿਆ। ਪ੍ਰਮੋਦ ਨੇ ਕਿਹਾ ਕਿ ਉਸ ਦਾ ਬੌਸ ਹੁਣੇ ਆ ਰਿਹਾ ਹੈ, ਉਦੋਂ ਤੱਕ ਉਹ ਥੋੜ੍ਹਾ ਆਰਾਮ ਕਰ ਲਵੇ।
ਇਹ ਵੀ ਪੜ੍ਹੋ : CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ
ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਖ਼ੁਦ ਨੂੰ ਚੰਡੀਗੜ੍ਹ ਬੈਰੀਅਰ ਨੇੜੇ ਦੇਖਿਆ। ਸ਼ਿਕਾਇਤਕਰਤਾ ਨੇ ਕਿਹਾ ਕਿ ਪ੍ਰਮੋਦ ਅਤੇ ਹੋਰਨਾਂ ਨੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ। ਬੇਹੋਸ਼ ਹੋਣ ਕਾਰਨ ਉਸ ਨੂੰ ਪਤਾ ਨਹੀਂ ਲੱਗਾ ਕਿ ਕਿੰਨੇ ਲੋਕਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ। ਬੈਰੀਅਰ ਤੋਂ ਲੰਘਣ ਵਾਲੇ ਰਾਹਗੀਰਾਂ ਦੀ ਮਦਦ ਨਾਲ ਉਹ ਬੜੀ ਮੁਸ਼ਕਿਲ ਨਾਲ ਘਰ ਪਹੁੰਚੀ।
ਇਹ ਵੀ ਪੜ੍ਹੋ : ਪਠਾਨਕੋਟ 'ਚ ਹੜ੍ਹ ਦਾ ਕਹਿਰ, ਹਿਮਾਚਲ ਨੂੰ ਜੋੜਨ ਵਾਲਾ ਪੁਲ ਨਹਿਰ 'ਚ ਰੁੜ੍ਹਿਆ
ਸ਼ਿਕਾਇਤਕਰਤਾ ਨੇ ਦੱਸਿਆ ਕਿ ਅਗਲੇ ਦਿਨ ਉਸ ਨੂੰ ਉਸ ਹੋਟਲ ਤੋਂ ਫੋਨ ਆਇਆ ਕਿ ਜੇਕਰ ਉਸ ਨੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਦੀ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਵਾਇਰਲ ਕਰ ਦੇਣਗੇ। ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਪੁਲਸ ਨੇ ਪ੍ਰਮੋਦ ਕੁਮਾਰ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੇ ਨਾਲ ਬਾਕੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਠਾਨਕੋਟ 'ਚ ਹੜ੍ਹ ਦਾ ਕਹਿਰ, ਹਿਮਾਚਲ ਨੂੰ ਜੋੜਨ ਵਾਲਾ ਨੈਰੋਗੇਜ ਪੁਲ ਦਰਿਆ 'ਚ ਰੁੜ੍ਹਿਆ
NEXT STORY