ਚੰਡੀਗੜ੍ਹ (ਸੁਸ਼ੀਲ) : ਕੁੜੀ ਨੂੰ ਅਗਵਾ ਕਰਕੇ ਸਮੂਹਿਕ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਫ਼ਰਾਰ 2 ਮੁਲਜ਼ਮਾਂ ਨੂੰ ਸੈਕਟਰ-11 ਥਾਣਾ ਪੁਲਸ ਨੇ ਉੱਤਰ ਪ੍ਰਦੇਸ਼ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਚੁਲੂ ਤੇ ਦੁਰਗੇਸ਼ ਵੱਜੋਂ ਹੋਈ ਹੈ। ਪੁਲਸ ਦੋਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਥਾਣਾ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਧੀ ਨੂੰ 2 ਨੌਜਵਾਨ ਵਰਗਲਾ ਕੇ ਲੈ ਗਏ ਸੀ। ਇਸ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਸਾਰੇ ਜਾਣਕਾਰਾਂ ਤੋਂ ਪੁੱਛਗਿੱਛ ਕੀਤੀ ਪਰ ਕੁੱਝ ਪਤਾ ਨਹੀਂ ਚੱਲਿਆ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਦਾਖ਼ਲਿਆਂ ਦੀ ਤਾਰੀਖ਼ 'ਚ ਹੋਇਆ ਵਾਧਾ
ਪੁਲਸ ਦੇ ਹੱਥ ਕੁੱਝ ਸਬੂਤ ਮਿਲੇ ਤੇ ਮੁਲਜ਼ਮਾਂ ਦੀ ਲੋਕੇਸ਼ਨ ਟਰੇਸ ਕਰ ਕੇ ਪੁਲਸ ਯੂ. ਪੀ. ਪਹੁੰਚੀ। ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਜ਼ਬਰਨ ਕੈਦ ਕਰਕੇ ਰੱਖਿਆ ਤੇ ਸਮੂਹਿਕ ਜਬਰ-ਜ਼ਿਨਾਹ ਕਰਦੇ ਰਹੇ। ਇੰਨਾ ਹੀ ਨਹੀਂ, ਦੋਹਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਹ ਸੁਣ ਕੇ ਪੀੜਤਾ ਡਰ ਗਈ ਅਤੇ ਕਿਸੇ ਨੂੰ ਵੀ ਨਹੀਂ ਦੱਸਿਆ। ਦੋਵੇਂ ਮੁਲਜ਼ਮ ਇਸ ਦਾ ਫ਼ਾਇਦਾ ਚੁੱਕਦੇ ਰਹੇ ਤੇ ਕਈ ਦਿਨ ਜਬਰ-ਜ਼ਿਨਾਹ ਕਰਦੇ ਰਹੇ। ਪੀੜਤਾ ਦੇ ਦੱਸਣ ’ਤੇ ਪਰਿਵਾਰਕ ਮੈਂਬਰ ਉਸ ਨੂੰ ਲੈ ਕੇ ਪੁਲਸ ਦੇ ਕੋਲ ਲੈ ਗਏ ਅਤੇ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ : PGI ਦੇ ਡਾਕਟਰ ਹੁਣ ਟੈਂਟ ’ਚ ਦੇਖਣਗੇ ਮਰੀਜ਼, GMCH ’ਚ ਆਨਲਾਈਨ ਰਜਿਸਟ੍ਰੇਸ਼ਨ ਬੰਦ
ਮਾਸੂਮ ਬੱਚੇ ਦੀ ਮੌਤ
ਪੁਲਸ ਬਿਆਨ ’ਚ ਪੀੜਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੰਨਾ ਡਰਾਇਆ ਸੀ ਕਿ ਕਿਸੇ ਨੂੰ ਕੁੱਝ ਵੀ ਨਹੀਂ ਕਹਿ ਪਾਈ ਸੀ। ਇਸ ਦੌਰਾਨ ਉਹ ਗਰਭਵਤੀ ਹੋ ਗਈ। ਮੁਲਜ਼ਮਾਂ ਨੇ ਗਰਭਪਾਤ ਕਰਵਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੀ। ਮੁਲਜ਼ਮ ਆਪਣੀ ਇਸ ਘਿਨੌਣੀ ਹਰਕਤ ਤੋਂ ਬਾਜ਼ ਨਹੀਂ ਆਏ ਤੇ ਗਰਭ ’ਚ ਪਲ ਰਹੇ 5 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 316 (ਡੀ) ਜੋੜ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY