ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਬੁੱਕਣ ਵਾਲਾ ਨਿਵਾਸੀ ਮਨੀਲਾ ਰਹਿੰਦੇ ਐੱਨ. ਆਰ. ਆਈ. ਸੁਖਜਿੰਦਰ ਸਿੰਘ ਦੇ ਘਰ ’ਤੇ 25 ਲੱਖ ਦੀ ਫਿਰੌਤੀ ਨਾ ਦੇਣ ’ਤੇ ਗੈਂਗਸਟਰ ਅਰਸ਼ ਡਾਲਾ ਦੇ ਗਿਰੋਹ ਨਾਲ ਸਬੰਧਤ ਦੱਸੇ ਜਾ ਰਹੇ ਹਮਲਾਵਰਾਂ ਵੱਲੋਂ ਰਾਤ ਸਮੇਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਸਿਟੀ ਦਮਨਵੀਰ ਸਿੰਘ, ਡੀ. ਐੱਸ. ਪੀ. ਗੁਰਸ਼ਰਨ ਸਿੰਘ ਅਤੇ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦਾ ਨਿਰੀਖਣ ਕੀਤਾ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਹ ਮਨੀਲਾ ਦਾ ਪੀ. ਆਰ. ਹੈ। ਬੀਤੀ 24 ਅਗਸਤ ਨੂੰ ਉਸਦੇ ਮੋਬਾਇਲ ਫੋਨ ’ਤੇ ਇਕ ਪ੍ਰਾਈਵੇਟ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ ਅਤੇ ਕਹਿਣ ਲੱਗਾ ਕਿ ਮੈਂ ਅਰਸ਼ ਡਾਲਾ ਬੋਲਦਾ ਹਾਂ ਅਤੇ ਉਸ ਨੇ 25 ਲੱਖ ਦੀ ਮੰਗ ਕੀਤੀ। ਇਸ ਉਪਰੰਤ ਮੈਂ 30 ਅਗਸਤ ਨੂੰ ਆਪਣੀ ਪਤਨੀ ਸਮੇਤ ਇੰਡੀਆ ਵਾਪਸ ਆ ਗਿਆ। ਬੀਤੀ 2 ਸਤੰਬਰ ਨੂੰ ਫਿਰ ਫੋਨ ਆਇਆ ਅਤੇ ਪੈਸਿਆਂ ਦੀ ਮੰਗ ਕੀਤੀ।
ਇਹ ਵੀ ਪੜ੍ਹੋ : PGI ਦੇ ਹੈਰਾਨ ਕਰਨ ਵਾਲੇ ਤੱਥ, ਪੰਜਾਬ-ਹਰਿਆਣਾ ਦੇ ਗੱਭਰੂਆਂ ’ਚ ਵਧੀ ਨਾਮਰਦੀ, ਬਜ਼ੁਰਗਾਂ ਦੀ ਸੈਕਸ ਪ੍ਰਤੀ ਰੁਚੀ ਵਧੀ
ਉਸਨੇ ਕਿਹਾ ਕਿ ਬੀਤੀ 3 ਸਤੰਬਰ ਨੂੰ ਰਾਤ 10: 40 ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ ਅੱਗੇ ਆ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਅਤੇ ਫੋਨ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਥਾਣਾ ਸਦਰ ਪੁਲਸ ਨੇ ਗੈਂਗਸਟਰ ਅਰਸ਼ ਡਾਲਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਥਾਣਾ ਸਦਰ ਮੋਗਾ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਹੁ-ਚਰਚਿਤ ਲਵਪ੍ਰੀਤ ਖ਼ੁਦਕੁਸ਼ੀ ਮਾਮਲਾ, ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ 20 ਮਹੀਨਿਆਂ ਬਾਅਦ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਲੰਧਰ ਸਮੇਤ ਸੂਬੇ ਦੇ ਇਹ ਰੇਲਵੇ ਸਟੇਸ਼ਨ ਹੋਣਗੇ ਹਾਈਟੈੱਕ, ਮਿਲਣਗੀਆਂ ਹਵਾਈ ਅੱਡੇ ਵਰਗੀਆਂ ਸਹੂਲਤਾਂ
NEXT STORY