ਬਠਿੰਡਾ (ਕੁਨਾਲ ਬਾਂਸਲ) : ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਦੇ ਹੌਂਸਲੇ ਇਸ ਹੱਦ ਤੱਕ ਵੱਧ ਚੁੱਕੇ ਹਨ ਕਿ ਉਹ ਹੁਣ ਜੇਲ੍ਹਾਂ ਦੀ ਸੁਰੱਖਿਆ ਲਈ ਰੱਖੇ ਗਏ ਅਮਲੇ ’ਤੇ ਵੀ ਹੱਥ ਪਾਉਣ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ ’ਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰ ਦਿੱਤੀ। ਇਥੇ ਹੀ ਬਸ ਨਹੀਂ ਗੈਂਗਸਟਰਾਂ ਨੇ ਜੇਲ੍ਹ ਦੇ ਇਕ ਅਧਿਕਾਰੀ ਨਾਲ ਵੀ ਧੱਕਾਮੁੱਕੀ ਕੀਤੀ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ
ਇਨ੍ਹਾਂ ਦੋਵੇਂ ਗੈਂਗਸਟਰਾਂ ਦੇ ਨਾਂ ਗੁਰਦੀਪ ਸਿੰਘ ਅਤੇ ਰਾਜਵੀਰ ਸਿੰਘ ਹਨ। ਅਜੇ ਦੋ ਦਿਨ ਪਹਿਲਾਂ ਹੀ ਗੈਂਗਸਟਰ ਰਾਜਵੀਰ ਤੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦੇ ਹੋਏ ਦੋਵਾਂ ਗੈਂਗਸਟਰਾਂ ਵਲੋਂ ਜੇਲ੍ਹ ਵਿਚ ਮੌਜੂਦ ਅਧਿਕਾਰੀਆਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਕੈਂਟ ਪੁਲਸ ਥਾਣੇ ਵਿਚ ਦੋਵਾਂ ਗੈਂਗਸਟਰਾਂ ਖ਼ਿਲਾਫ਼ਡ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪਠਾਨਕੋਟ : ਫੌਜ ਦੇ ਕੈਂਪ ’ਚ ਚੱਲੀਆਂ ਗੋਲ਼ੀਆਂ, 2 ਫੌਜੀਆਂ ਨੂੰ ਉਤਾਰਿਆ ਮੌਤ ਦੇ ਘਾਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਾਬਕਾ ਮੰਤਰੀ 'ਸੰਗਤ ਸਿੰਘ ਗਿਲਜੀਆਂ' ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ
NEXT STORY