ਬਨੂੜ (ਗੁਰਪਾਲ) : ਬੀਤੇ ਦਿਨੀਂ ਬਨੂੜ ਦੀ ਹੱਦ ’ਚ ਕਲੋਲੀ ਦੇ ਚੋਏ ਪੁਲ ਨੇੜੇ ਡੀ. ਐੱਸ. ਪੀ. ਵਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ’ਚ ਦੋ ਗੈਂਗਸਟਰ ਦੀਪਕ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬੁੱਢਣ ਵਾਲ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਰਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਅਮਰਗੜ੍ਹ ਥਾਣਾ ਨਾਈਆਂ ਵਾਲਾ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ ਸੀ। ਗ੍ਰਿਫਤਾਰ ਗੈਂਗਸਟਰ ਰਮਨਦੀਪ ਸਿੰਘ ਨੂੰ ਅੱਜ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਥਾਣਾ ਮੁਖੀ ਸਦਰ ਰਾਜਪੁਰਾ ਅਤੇ ਇੰਸਪੈਕਟਰ ਗੁਰਸੇਵਕ ਸਿੰਘ ਥਾਣਾ ਮੁਖੀ ਬਨੂੜ ਦੀ ਅਗਵਾਈ ਹੇਠ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਇੰਸਪੈਕਟਰ ਕਿਰਪਾਲ ਸਿੰਘ ਮੋਹੀ ਅਤੇ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਨੂੰ ਅੱਜ ਮੋਹਾਲੀ ਦੀ ਮਾਨਯੋਗ ਜੱਜ ਸੰਗਮ ਕੌਸ਼ਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜੱਜ ਨੇ ਪੁਲਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਤੋਂ ਪੁਲਸ ਸਖ਼ਤੀ ਨਾਲ ਪੁੱਛਗਿਛ ਕਰੇਗੀ। ਇੰਸਪੈਕਟਰ ਮੋਹੀ ਨੇ ਦੱਸਿਆ ਕਿ ਦੂਸਰੇ ਗੈਂਗਸਟਰ ਦੀਪਕ ਜੋ ਕਿ ਬੀਤੇ ਦਿਨੀਂ ਲੱਤ ’ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ ਅਤੇ ਉਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਉਸ ਦੇ ਠੀਕ ਹੋਣ ਤੋਂ ਬਾਅਦ ਉਸ ਤੋਂ ਵੀ ਪੁੱਛਗਿਛ ਕੀਤੀ ਜਾਵੇਗੀ।
ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ
NEXT STORY