ਗੁਰਦਾਸਪੁਰ (ਗੁਰਪ੍ਰੀਤ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਰਅਸਲ 29 ਜਨਵਰੀ 2022 ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ. ਐੱਸ. ਐਫ. ਦੇ ਜਵਾਨਾਂ ਉਪਰ ਪਾਕਿਸਤਾਨ ਵਲੋਂ ਫਾਇਰਿੰਗ ਹੋਈ ਸੀ ਅਤੇ ਇਕ ਬੀ. ਐੱਸ. ਐੱਫ. ਜਵਾਨ ਜ਼ਖਮੀ ਹੋਇਆ ਸੀ, ਇਸ ਮਾਮਲੇ ਵਿਚ ਪੁਲਸ ਨੇ ਉਸ ਸਮੇਂ 53 ਕਿੱਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ। ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!
ਦੱਸਣਯੋਗ ਹੈ ਕਿ 21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ ਕਲਾਨੌਰ ਪੁਲਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਕਲਾਨੌਰ ਪੁਲਸ ਨੇ ਕਿਹਾ ਕਿ ਇਸ ਕੋਲੋਂ ਅਜੇ ਵੀ ਪੁੱਛ-ਗਿੱਛ ਕਰਨੀ ਬਾਕੀ ਹੈ, ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਸ ਨੂੰ 4 ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਇਸ ਹਾਲਤ ’ਚ ਹਸਪਤਾਲ ਪਹੁੰਚੇ ਮਹਿਲਾ ਕਾਂਸਟੇਬਲ ਤੇ ਉਸ ਦੇ ਸਾਥੀ ਨੂੰ ਦੇਖ ਡਾਕਟਰਾਂ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬੁੱਢੇ ਨਾਲੇ ਦਾ ਗੰਦਾ ਪਾਣੀ ਲੈ DC ਦਫ਼ਤਰ ਪੁੱਜਾ ਟੀਟੂ ਬਾਣੀਆ, MPs ਤੇ ਵਿਧਾਇਕਾਂ ਨੂੰ ਕਹੀ ਇਹ ਗੱਲ
NEXT STORY