ਬਠਿੰਡਾ (ਵਰਮਾ)- ਆਪਣੀਆਂ ਮੰਗਾਂ ਨੂੰ ਲੈ ਕੇ ਜੇਲ ’ਚ ਬੰਦ ਗੈਂਗਸਟਰਾਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸਦੇ ਚਲਦੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਹਾਲਤ ਵਿਗੜ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਡਾਕਟਰਾਂ ਵੱਲੋਂ ਭੁੱਖ ਹੜਤਾਲ ’ਤੇ ਬੈਠੇ ਗੈਂਗਸਟਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜੱਗੂ ਦੀ ਹਾਲਤ ਖ਼ਰਾਬ ਹੋਣ ਕਾਰਨ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਹੜਤਾਲ ਕਾਰਨ ਉਸ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ ਪਰ ਉਸ ਨੇ ਇਲਾਜ ਕਰਵਾਉਣ ਤੋਂ ਨਾਂਹ ਕਰ ਦਿੱਤੀ। ਦੇਰ ਸ਼ਾਮ ਉਸ ਨੂੰ ਡੀ. ਐੱਸ. ਪੀ. ਦੀ ਅਗਵਾਈ ਹੇਠ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਨਾ ਚਾਹਿਆ ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਦੋਬਾਰਾ ਜੇਲ ’ਚ ਇਲਾਜ ਲਈ ਰੱਖਿਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਘਟਨਾ, ਸਵੇਰੇ ਖੇਡੀ ਹੋਲੀ, ਦੁਪਹਿਰੇ ਚਾਰਜਰ ਦੀ ਤਾਰ ਨਾਲ ਗਲਾ ਘੁੱਟ ਕੇ ਕੀਤਾ ਪਤਨੀ ਦਾ ਕਤਲ
ਦੱਸਣਯੋਗ ਹੈ ਕਿ ਪੰਜਾਬ ਦੇ ਲਗਭਗ ਦੋ ਦਰਜਨ ਤੋਂ ਵੱਧ ਗੈਂਗਸਟਰਾਂ ਨੂੰ ਬਠਿੰਡਾ ਕੇਂਦਰੀ ਜੇਲ ’ਚ ਰੱਖਿਆ ਜਾ ਰਿਹਾ ਹੈ। ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਨੇ ਖ਼ਦਸ਼ਾ ਜ਼ਾਹਰ ਕੀਤਾ ਸੀ ਕਿ ਇਹ ਆਪਸ ’ਚ ਲੜ ਸਕਦੇ ਹਨ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਹੈ ਕੀ ਉਹ ਆਪਸ ’ਚ ਲੜ ਕੇ ਮਰ ਜਾਣ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਬਾਜ਼ਾਰ ਮਾਈ ਹੀਰਾਂ ਗੇਟ ’ਚ ਫੈਲੀ ਸਨਸਨੀ, ਦਹਿਸ਼ਤ ’ਚ ਆਏ ਲੋਕ
ਗੈਂਗਸਟਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਨਾ ਚੰਗੀ ਤਰ੍ਹਾਂ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪੀਣ ਯੋਗ ਪਾਣੀ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਬੀਮਾਰ ਹੋ ਚੁੱਕੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਇਲਾਜ ਹੁਣ ਜੇਲ ’ਚ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੀ ਖ਼ਬਰ, ਭਾਖੜਾ ਨਹਿਰ ਕੰਢੇ ਖੜ੍ਹੇ ਪਤੀ-ਪਤਨੀ ਹਵਾ ਦੇ ਝਟਕੇ ਨਾਲ ਨਹਿਰ ’ਚ ਰੁੜ੍ਹੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅੱਜ ਹੋਵੇਗੀ ਦੀਪ ਸਿੱਧੂ ਦੀ ਅਰਜ਼ੀ 'ਤੇ ਸੁਣਵਾਈ, ਕੀ ਮਿਲੇਗੀ ਜ਼ਮਾਨਤ?
NEXT STORY