ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਪੁਲਸ ਵਲੋਂ ਅੱਜ ਨਾਮਵਾਰ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਗੁਰਦਾਸਪੁਰ ਵਿਖੇ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਡਿਊਟੀ ਮੈਜਿਸਟਰੇਟ ਤਰੁਨਪ੍ਰੀਤ ਸਿੰਘ ਦੀ ਅਦਾਲਤ ਵਲੋਂ ਸੁੱਖ ਭਿਖਾਰੀਵਾਲ ਨੂੰ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ ਗਿਆ।
ਇਹ ਵੀ ਪੜ੍ਹੋ : ਬਠਿੰਡਾ ਟੋਲ ਪਲਾਜ਼ਾ 'ਤੇ ਲੱਗੇ ਧਰਨੇ 'ਚ ਕਿਸਾਨਾਂ 'ਤੇ ਹਮਲਾ, ਲਹੂ-ਲੁਹਾਨ ਹੋਏ ਕਿਸਾਨ ਤੇ ਪੁਲਸ ਮੁਲਾਜ਼ਮ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸ. ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸੁੱਖ ਭਿਖਾਰੀਵਾਲ ਨੂੰ ਦਿੱਲੀ ਪੁਲਸ ਕੋਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਜਦਕਿ ਇਹ ਗੈਂਗਸਟਰ ਕਾਫੀ ਸਮੇ ਤੋਂ ਭਗੌੜਾ ਸੀ ਅਤੇ ਦੁਬਈ ਪੁਲਸ ਵਲੋਂ ਇਸ ਨੂੰ ਗ੍ਰਿਫ਼ਤਾਰ ਕਰ ਭਾਰਤ 'ਚ ਵਾਪਸ ਭੇਜਿਆ ਗਿਆ ਅਤੇ ਦਿੱਲੀ ਪੁਲਸ ਨੇ ਇਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਐੱਸ. ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਗੈਂਗਸਟਰ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚ ਕਤਲ , ਨਸ਼ੇ ਦੀ ਤਸਕਰੀ ਅਤੇ ਜੇਲ ਬ੍ਰੇਕ ਮਾਮਲਾ ਵੀ ਹੈ।
ਇਹ ਵੀ ਪੜ੍ਹੋ : ਨੌਜਵਾਨ ਵਲੋਂ ਪਤਨੀ ਤੇ ਧੀਆਂ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ
ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਸਭ ਤੋਂ ਇਲਾਵਾ ਇਹ ਵਿਦੇਸ਼ 'ਚ ਬੈਠੇ ਅੱਤਵਾਦੀ ਸੰਗਠਨਾਂ ਨਾਲ ਵੀ ਸੰਪਰਕ ਵਿਚ ਹੈ। ਐੱਸ. ਪੀ. ਹਰਵਿੰਦਰ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਉਕਤ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣਗੇ।
ਇਹ ਵੀ ਪੜ੍ਹੋ : ਮਾਛੀਵਾੜਾ ਪੁਲਸ ਨੇ ਫੜ੍ਹਿਆ ਗਿਰੋਹ, ਫੇਸਬੁੱਕ 'ਤੇ ਕੁੜੀਆਂ ਦੀ ਫਰਜ਼ੀ ਆਈ. ਡੀ. ਬਣਾ ਕੇ ਇੰਝ ਫਸਾਏ ਜਾਂਦੇ ਨੌਜਵਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਧੋਣ ’ਚ ਫ਼ਸਿਆ ਹੰਕਾਰ ਵਾਲਾ ਸਰੀਆ ਕੱਢਣ ਮੋਦੀ: ਭਗਵੰਤ ਮਾਨ
NEXT STORY