ਚੰਡੀਗੜ੍ਹ : ਪੰਜਾਬ ਦੀ ਜੇਲ੍ਹ ਵਿਚ ਰਹੇ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ’ਚ ਲੜਣ ਦੀ ਫੀਸ 55 ਲੱਖ ਰੁਪਏ ਪੰਜਾਬ ਦੇ ਖ਼ਜ਼ਾਨੇ ’ਚੋਂ ਨਹੀ ਦਿੱਤੇ ਜਾਣਗੇ। ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।
ਇਹ ਵੀ ਪੜ੍ਹੋ : ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਮੁੱਖ ਮੰਤਰੀ ਨੇ ਸਾਫ਼ ਆਖਿਆ ਹੈ ਕਿ ਗੈਂਗਸਟਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਲੜੇ ਗਏ ਕੇਸ ’ਤੇ 55 ਲੱਖ ਰੁਪਿਆ ਲੱਗਾ ਹੈ, ਇਹ ਜਨਤਾ ਦਾ ਪੈਸਾ ਹੈ ਅਤੇ ਜਨਤਾ ਦੀ ਭਲਾਈ ਲਈ ਖਰਚਿਆ ਜਾਵੇਗਾ। ਇਹ ਪੈਸਾ ਪੰਜਾਬ ਸਰਕਾਰ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਇਹ ਪੈਸਾ ਉਸ ਸਮੇਂ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ, ਜੇਕਰ ਉਹ ਨਹੀਂ ਦਿੰਦੇ ਹਨ ਤਾਂ ਜਿਹੜੀਆਂ ਸਰਕਾਰੀ ਸੁੱਖ ਸਹੂਲਤਾਂ ਉਹ ਮਾਣ ਰਹੇ ਹਨ ਉਹ ਰੱਦ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਕਾਰੋਬਾਰੀ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਲੁਟੇਰਿਆਂ ਦੇ ਵੱਡੇ ਖ਼ੁਲਾਸੇ, ਮੈਸੇਂਜਰ 'ਤੇ ਖੇਡੀ ਗਈ ਸਾਰੀ ਖੇਡ
NEXT STORY