ਬਠਿੰਡਾ (ਸੁਖਵਿੰਦਰ) : ਬਠਿੰਡਾ ਸਥਿਤ ਕੁਲਚਾ ਵਪਾਰੀ ਅਤੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਗੈਂਗਸਟਰ ਅਰਸ਼ ਡਾਲਾ ਦੇ ਪਿਤਾ ਸਮੇਤ ਚਾਰ ਵਿਅਕਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ, ਜਿਨ੍ਹਾਂ ਤੋਂ ਕਤਲ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੇਲਾ ਕਤਲ ਮਾਮਲੇ ਵਿਚ ਕਤਲ ਦੇ ਕਾਰਨਾਂ ਦੀ ਪੜਤਾਲ ਕੀਤਾ ਜਾ ਰਹੀ ਹੈ। ਇਸ ਤਹਿਤ ਉਨ੍ਹਾਂ ਵਲੋਂ ਅਰਸ਼ ਦੇ ਪਿਤਾ ਨੂੰ 14 ਨਵੰਬਰ ਤੱਕ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਗਿਆ ਹੈ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਕਤਲ ਕਾਂਡ ਵਿਚ ਪੁਲਸ ਵਲੋਂ ਸਾਰੇ ਮੁਲਜ਼ਮਾਂ ਪਾਸੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੁਲਸ ਤੋਂ ਬਚ ਕੇ ਭੱਜ ਰਹੇ ਨਸ਼ਾ ਤਸਕਰਾਂ ਨੇ ਵਿਛਾ ਦਿੱਤੀਆਂ ਲਾਸ਼ਾਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਭਾਵੇਂ ਪੁਲਸ ਉਕਤ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤਕ ਪੁਲਸ ਨੂੰ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਇਹ ਵੀ ਕਹਿ ਰਹੀ ਹੈ ਕਿ ਅਜੇ ਜਾਂਚ ਜਾਰੀ ਹੈ ਪਰ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹੁਣ ਪੁਲਸ ਨੇ ਡਾਲਾ ਦੇ ਪਿਤਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ। ਪੁਲਸ ਅਰਸ਼ ਦੇ ਪਿਤਾ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਦਾ ਕਤਲ ਕਿਉਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ ਠੰਡ ਨੇ ਫੜਿਆ ਜ਼ੋਰ, ਆਉਂਦੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖ ਬਾਣੀ
ਗੌਰਤਲਬ ਹੈ ਕਿ ਕਤਲ ਤੋਂ ਇਕ ਦਿਨ ਬਾਅਦ ਵਿਦੇਸ਼ ’ਚ ਬੈਠੇ ਗੈਂਗਸਟਰ ਅਰਸ਼ ਡਾਲਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਹਰਜਿੰਦਰ ਮੇਲਾ ਦਾ ਕਤਲ ਪਾਰਕਿੰਗ ਦੇ ਵਿਵਾਦ ਨੂੰ ਲੈ ਕੇ ਕੀਤਾ ਗਿਆ ਸੀ। ਮੈਂ ਉਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਾ ਸਮਝਿਆ।
ਇਹ ਵੀ ਪੜ੍ਹੋ : ਖੂਨ ਹੋਇਆ ਪਾਣੀ, ਭਰਾ ਨੇ ਭਰਾ ਨੂੰ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ ਤੋਂ ਵਾਪਸ ਪਿੰਡ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸਾਲ ਪਹਿਲਾਂ ਹੋਇਆ ਸੀ Accident
NEXT STORY