ਫਿਲੌਰ (ਭਾਖੜੀ)-ਗੈਂਗਸਟਰ ਵਿਜੇ ਮਸੀਹ ਤੇ ਉਸ ਦੇ ਸਾਥੀਆਂ ਵੱਲੋਂ ਸਾਬਕਾ ਕੌਂਸਲਰ ਰਣਜੀਤ ਮਸੀਹ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਕੌਂਸਲਰ ਦਾ ਦੋਸ਼ ਹੈ ਕਿ ਗੈਂਗਸਟਰ ਵਿਜੇ ਮਸੀਹ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਨ੍ਹਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ਵਿਚ ਰਣਜੀਤ ਮਸੀਹ, ਬੰਟੀ ਮਸੀਹ, ਏਰਿਕ ਮਸੀਹ ਅਤੇ ਉਨ੍ਹਾਂ ਦੀ ਭੈਣ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਸਾਬਕਾ ਕੌਂਸਲਰ ਰਣਜੀਤ ਮਸੀਹ ਅਤੇ ਉਨ੍ਹਾਂ ਦੇ ਨਾਲ ਮੌਜੂਦ ਲੋਕਾਂ ’ਤੇ ਹਮਲਾ ਕੀਤਾ ਗਿਆ। ਹਮਲੇ ਵਿਚ ਚਾਰ ਵਿਅਕਤੀਆ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਹਸਪਤਾਲ ਵਿਚ ਜ਼ਖ਼ਮੀ ਕੌਂਸਲਰ ਰਣਜੀਤ ਮਸੀਹ ਨੇ ਦੋਸ਼ ਲਾਇਆ ਕਿ ਗੈਂਗਸਟਰ ਵਿਜੇ ਮਸੀਹ ਆਪਣੇ ਸਾਥੀਆਂ ਦੇ ਨਾਲ ਮੁਹੱਲੇ ਵਿਚ ਆਇਆ ਅਤੇ ਅਚਾਨਕ ਉਹ ਅਤੇ ਉਸ ਦੇ ਸਾਥੀ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਪੁੱਛੇ ਜਾਣ ’ਤੇ ਡੀ. ਐੱਸ. ਪੀ. ਭਰਤ ਮਸੀਹ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਤੁਰੰਤ ਪੁਲਸ ਨੂੰ ਘਟਨਾ ਸਥਾਨ ’ਤੇ ਜਾਣ ਦੇ ਨਿਰਦੇਸ਼ ਦਿੱਤੇ। ਜਿਸ ਨੇ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਖ਼ਮੀ ਸਾਬਕਾ ਕੌਂਸਲਰ ਰਣਜੀਤ ਮਸੀਹ ਅਤੇ ਉਨ੍ਹਾਂ ਦੇ ਸਾਥੀ ਘਟਨਾ ਸਬੰਧੀ ਜੋ ਵੀ ਪੁਲਸ ਨੂੰ ਬਿਆਨ ਦੇਣਗੇ, ਉਨ੍ਹਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ! ਰੇਲਵੇ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਗੱਡੀਆਂ ਦਾ ਵਜ਼ਨ ਕਰਵਾਉਣ 'ਤੇ ਚੱਲੀਆਂ ਦਰਜਨ ਤੋਂ ਵੱਧ ਗੋਲੀਆਂ, ਦਹਿਲਿਆ ਇਹ ਇਲਾਕਾ
NEXT STORY