ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਸ਼ਾਮਲ ਫਰਾਰ ਮੁਲਜ਼ਮ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਸ ਨੇ ਬੀਤੇ ਦਿਨੀਂ ਮੁੰਬਈ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਲੜਕੀ ਦਾ ਨਾਂ ਜਤਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਜਤਿੰਦਰ ਕੌਰ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਪਹਿਲਾਂ ਹੀ ਬਣਾਈ ਗਈ ਸੀ। ਪਤਾ ਲੱਗਾ ਹੈ ਕਿ ਟੀਨੂੰ ਦੇ ਸੰਪਰਕ ਵਿਚ ਇਕ ਹੋਰ ਕੁੜੀ ਸੀ, ਜਿਸ ਨੇ ਉਸ ਦੀ ਮਦਦ ਕੀਤੀ ਸੀ। ਪੁਲਸ ਵੱਲੋਂ ਇਸ ਕੁੜੀ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਟੀਨੂੰ ਦੀ ਮਹਿਲਾ ਮਿੱਤਰ 3 ਦਿਨ ਪਹਿਲਾਂ ਹੀ ਮਾਨਸਾ ਪਹੁੰਚ ਗਈ ਸੀ। ਉਸ ਨਾਲ ਕੁਝ ਹੋਰ ਸਾਥੀ ਵੀ ਸਨ। ਉਹ 3 ਦਿਨ ਖੁੱਲ੍ਹੇਆਮ ਸ਼ਹਿਰ ਵਿਚ ਘੁੰਮਦੀ ਰਹੀ।
ਇਹ ਵੀ ਪੜ੍ਹੋ : ਪਟਿਆਲਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋਏ ਖ਼ਤਰਨਾਕ ਗੈਂਗਸਟਰ ਅਮਰੀਕ ਦੇ ਸਾਥੀਆਂ ਨੇ ਪਾਈ ਪੋਸਟ
ਗੈਂਗਸਟਰ ਦੀ ਪ੍ਰੇਮਿਕਾ ਜਤਿੰਦਰ ਕੌਰ ਨੇ ਦੱਸਿਆ ਕਿ ਦੀਪਕ ਲਗਾਤਾਰ ਫੋਨ 'ਤੇ ਗੱਲ ਕਰਦਾ ਸੀ, ਦੀਪਕ ਕੋਲ ਗੋਇੰਦਵਾਲ ਜੇਲ੍ਹ 'ਚ ਮੋਬਾਇਲ ਸੀ ਅਤੇ ਉਥੋਂ ਉਹ ਲਗਾਤਾਰ ਗੱਲ ਕਰ ਰਿਹਾ ਸੀ। ਸੂਤਰਾਂ ਮੁਤਾਬਕ ਗੈਂਗਸਟਰ ਦੀ ਫਰਾਰੀ ਦੀ ਸਾਰੀ ਯੋਜਨਾ ਉਸੇ ਜੇਲ੍ਹ ਵਿਚੋਂ ਭੱਜਣ ਲਈ ਕੀਤੀ ਗਈ ਸੀ ਅਤੇ ਜੇਲ੍ਹ ਵਿਚ ਬੰਦ ਚਾਰ-ਪੰਜ ਹੋਰ ਗੈਂਗਸਟਰਾਂ ਨੇ ਹੀ ਸਾਰੀ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਸੀ, ਇਹ ਸਾਜ਼ਿਸ਼ ਦੀਪਕ ਨਾਲ ਕਾਫੀ ਸਮੇਂ ਤੋਂ ਰਚੀ ਜਾ ਰਹੀ ਸੀ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪੁਲਸ ਹੁਣ ਦੀਪਕ ਦੀ ਇਕ ਹੋਰ ਸਾਥੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਭੂਮਿਕਾ ਵੀ ਕਾਫੀ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭੈਣ ਦੀ ਲਵ-ਮੈਰਿਜ ਤੋਂ ਖ਼ਫਾ ਭਰਾ ਨੇ ਖੋਹਿਆ ਆਪਾ, ਜੀਜੇ ਨੂੰ ਘੇਰਾ ਪਾ ਕੇ ਕੀਤੀ ਵੱਢ-ਟੁੱਕ, ਦੇਖੋ ਵੀਡੀਓ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਲੈ ਕੇ ਪੰਜਾਬ ਭਰ ’ਚ ਕਾਂਗਰਸ ਵੱਲੋਂ ਪ੍ਰਦਰਸ਼ਨ, ਉੱਠੀ ਬਰਖ਼ਾਸਤਗੀ ਦੀ ਮੰਗ
NEXT STORY