ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਇਕ ਨਾਮੀ ਡਾਕਟਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਗੈਂਗਸਟਰ ਵੱਲੋਂ ਜਲੰਧਰ ਦੇ ਇਕ ਮਸ਼ਹੂਰ ਡਾਕਟਰ ਨੂੰ ਧਮਕੀ ਭਰਿਆ ਸੰਦੇਸ਼ ਭੇਜ ਕੇ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਗੈਂਗਸਟਰ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਡਾਕਟਰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਗੈਂਗਸਟਰ ਤੋਂ ਮਿਲੀ ਇਸ ਧਮਕੀ ਕਾਰਨ ਡਾਕਟਰ ਦਾ ਪਰਿਵਾਰ ਖ਼ੌਫ਼ ਵਿੱਚ ਹੈ ਅਤੇ ਸ਼ਹਿਰ ਦੇ ਹੋਰਨਾਂ ਡਾਕਟਰਾਂ ਵਿੱਚ ਵੀ ਦਹਿਸ਼ਤ ਪਾਈ ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਡਾਕਟਰ ਨੇ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਸੁਰੱਖਿਆ ਦੀ ਗੁਹਾਰ ਲਗਾਈ ਹੈ। ਸੁਰੱਖਿਆ ਦੇ ਮੱਦੇਨਜ਼ਰ ਡਾਕਟਰ ਨੇ ਮਾਡਲ ਟਾਊਨ ਸਥਿਤ ਆਪਣੇ ਘਰ ਦੇ ਆਲੇ-ਦੁਆਲੇ ਇਲੈਕਟ੍ਰਿਕ ਫੈਂਸਿੰਗ (ਬਿਜਲੀ ਵਾਲੀਆਂ ਤਾਰਾਂ) ਲਗਾ ਦਿੱਤੀਆਂ ਹਨ। ਡਰ ਦੇ ਕਾਰਨ ਡਾਕਟਰ ਪਿਛਲੇ ਕੁਝ ਦਿਨਾਂ ਤੋਂ ਆਪਣੇ ਘਰ ਤੋਂ ਬਾਹਰ ਵੀ ਨਹੀਂ ਨਿਕਲੇ ਹਨ।
ਇਹ ਵੀ ਪੜ੍ਹੋ: ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
ਪੁਲਸ ਤਾਇਨਾਤ
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਸ ਨੇ ਡਾਕਟਰ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਡਾਕਟਰ ਦਾ ਹਸਪਤਾਲ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਦੀ ਸ਼ਹਿਰ ਵਿੱਚ ਟੂ-ਵ੍ਹੀਲਰ ਦੀ ਵੱਡੀ ਏਜੰਸੀ ਵੀ ਹੈ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'1 ਫ਼ਰਵਰੀ ਨੂੰ ਐਲਾਨੀ ਜਾਵੇ ਛੁੱਟੀ' ਰਾਜਾ ਵੜਿੰਗ ਨੇ ਲੋਕ ਸਭਾ 'ਚ ਮੁੱਦਾ ਚੁੱਕਣ ਦੀ ਮੰਗੀ ਇਜਾਜ਼ਤ
NEXT STORY